BREAKING NEWS
Search

ਪੰਜਾਬ ਚ ਕਾਂਗਰਸ ਵਲੋਂ CM ਦੇ ਚਿਹਰੇ ਨੂੰ ਲੈ ਕੇ ਆ ਰਹੀ ਇਹ ਵੱਡੀ ਖਬਰ – ਹਰੀਸ਼ ਚੌਧਰੀ ਦਾ ਆਇਆ ਇਹ ਬਿਆਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਸਿਆਸਤ ਇਸ ਸਮੇਂ ਪੂਰੀ ਤਰਾਂ ਭਖੀ ਹੋਈ ਹੈ। ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਪਾਰਟੀਆਂ ਵਿਚ ਆਪਸੀ ਮਤਭੇਦ ਵੀ ਦੇਖਣ ਨੂੰ ਮਿਲ ਰਹੇ ਹਨ। ਵੱਖ ਵੱਖ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਵਿੱਚ ਵੱਖ-ਵੱਖ ਚੋਣ ਹਲਕਿਆਂ ਤੋਂ ਆਪਣੇ ਵਿਧਾਇਕਾਂ ਦੇ ਨਾਮ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਕੀਤੇ ਜਾਂਦੇ ਕਾਰਜਾਂ ਨੂੰ ਵੇਖ ਕੇ ਉਨ੍ਹਾਂ ਦੀ ਸਭ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

ਉੱਥੇ ਹੀ ਕਾਂਗਰਸ ਦੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ ਨੂੰ ਹੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵਿਚ ਮੁਖ ਮੰਤਰੀ ਵਜੋਂ ਐਲਾਨੇ ਜਾਣ ਦੀ ਮੰਗ ਵੀ ਕੀਤੀ ਗਈ ਸੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਕਾਰਜਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਉਹਨਾਂ ਨੂੰ ਕਿਸਾਨਾਂ ਦੇ ਹਿਤੈਸ਼ੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਵਾਲਾ ਮੁੱਖ ਮੰਤਰੀ ਵੀ ਆਖਿਆ ਹੈ। ਹੁਣ ਪੰਜਾਬ ਵਿੱਚ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੱਲੋਂ ਇਹ ਬਿਆਨ ਸਾਹਮਣੇ ਆਇਆ ਹੈ।

ਸਿੱਧੂ ਵੱਲੋਂ ਜਿਥੇ ਮੁੜ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਉੱਥੇ ਹੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਵੀ ਨਵਜੋਤ ਸਿੰਘ ਸਿਧੂ ਦੀ ਪ੍ਰਧਾਨਗੀ ਹੇਠ ਕਰਵਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦੱਸਿਆ ਹੈ ਕਿ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਬਿਨਾਂ ਮੁੱਖ ਮੰਤਰੀ ਦੇ ਚਿਹਰੇ ਤੋਂ ਕਰਵਾਈਆਂ ਜਾਣਗੀਆਂ। ਉੱਥੇ ਹੀ ਉਨ੍ਹਾਂ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਵੱਖ-ਵੱਖ ਚੋਣ ਹਲਕਿਆਂ ਵਿੱਚ ਟਿਕਟਾਂ ਵੀ ਪਾਰਟੀ ਵੱਲੋਂ ਸਰਵੇ ਕਰਕੇ ਹੀ ਜਾਰੀ ਕੀਤੀਆਂ ਜਾਣਗੀਆਂ।

ਇਹ ਜ਼ਰੂਰੀ ਨਹੀਂ ਹੈ ਕਿ ਮੌਜੂਦਾ ਵਿਧਾਇਕਾਂ ਨੂੰ ਫਿਰ ਤੋਂ ਪਾਰਟੀ ਵੱਲੋਂ ਟਿਕਟ ਜਾਰੀ ਕੀਤੀ ਜਾਵੇ। ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦਿੱਤੀ ਗਈ ਹੈ। ਉਥੇ ਹੀ ਇਹ ਵੀ ਆਖਿਆ ਜਾ ਰਿਹਾ ਹੈ ਤੇ ਕਾਂਗਰਸ ਪਾਰਟੀ ਵੱਲੋਂ ਇਹ ਫੈਸਲਾ ਨਵਜੋਤ ਸਿੱਧੂ ਦੇ ਰੁੱਸ ਜਾਣ ਦੇ ਡਰ ਤੋਂ ਹੀ ਲਿਆ ਗਿਆ ਹੈ।