BREAKING NEWS
Search

ਪੰਜਾਬ ਚ ਕਿਸਾਨੀ ਧਰਨੇ ਤੇ ਗਏ ਨੌਜਵਾਨ ਮੁੰਡੇ ਨੂੰ ਇਸ ਤਰਾਂ ਲੈ ਗਈ ਮੌਤ – ਇਲਾਕੇ ਚ ਪਿਆ ਸੋਗ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਤਿੰਨ ਵਿਵਾਦਤ ਕਾਲੇ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਜਿੱਥੇ ਕਿਸਾਨਾਂ ਵੱਲੋਂ ਪਹਿਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਗਏ ਉਸ ਤੋਂ ਬਾਅਦ ਦਿੱਲੀ ਦੀਆਂ ਸਰਹੱਦਾਂ ਤੇ ਪਿਛਲੇ ਸਾਲ 26 ਨਵੰਬਰ ਨੂੰ ਮੋਰਚੇ ਲਾ ਲਏ ਗਏ। ਪੰਜਾਬ ਵਿੱਚ ਵੀ ਬਹੁਤ ਸਾਰੇ ਕਿਸਾਨਾਂ ਵੱਲੋਂ ਟੌਲ ਪਲਾਜ਼ਾ ਅਤੇ ਰਿਲਾਇੰਸ ਦੇ ਪੈਟ੍ਰੋਲ ਪੰਪ ਨੂੰ ਬੰਦ ਕਰਵਾ ਕੇ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਥੇ ਕੇਂਦਰ ਸਰਕਾਰ ਵੱਲੋਂ ਖੇਤੀ ਕਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ ਹੀ ਕਿਸਾਨਾਂ ਨੇ ਆਖਿਆ ਹੈ ਕਿ ਜਦੋਂ ਤਕ ਪਾਰਲੀਮੈਂਟ ਵਿੱਚ ਇਨ੍ਹਾਂ ਕਨੂੰਨਾਂ ਨੂੰ ਰੱਦ ਕਰਨ ਦਾ ਕਾਨੂੰਨ ਨਹੀਂ ਬਣਾ ਦਿਤਾ ਜਾਂਦਾ ਉਨ੍ਹਾਂ ਦਾ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਇਸ ਕਿਸਾਨੀ ਸੰਘਰਸ਼ ਵਿੱਚ ਜਿੱਥੇ ਬਹੁਤ ਸਾਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ।

ਉੱਥੇ ਹੀ ਕਿਸਾਨਾਂ ਦਾ ਸੰਘਰਸ਼ ਅਜੇ ਵੀ ਜਾਰੀ ਹੈ। ਹੁਣ ਪੰਜਾਬ ਵਿੱਚ ਕਿਸਾਨੀ ਧਰਨੇ ਤੇ ਗਏ ਇੱਕ ਨੌਜਵਾਨ ਮੁੰਡੇ ਦੀ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟਾਂਡਾ ਉੜਮੁੜ ਦੇ ਹਾਈਵੇ ਤੇ ਸੈਣੀ ਪੈਟਰੌਲ ਪੰਪ ਅਤੇ ਪੈਲੇਸ ਚੌਲਾਂਗ ਨੇੜੇ ਵਾਪਰੀ ਹੈ। ਦੱਸਿਆ ਗਿਆ ਹੈ ਕਿ ਜਿਥੇ ਟਾਂਡਾ ਦੇ ਟੋਲ ਪਲਾਜ਼ੇ ਉਪਰ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਦਾ ਧਰਨਾ ਚੱਲ ਰਿਹਾ ਹੈ। ਉੱਥੇ ਹੀ ਇਸ ਧਰਨੇ ਵਿੱਚ ਟਾਂਡੇ ਤੋਂ ਹੀ ਇਕ ਚਾਚਾ ਭਤੀਜਾ ਆਪੋ ਆਪਣੇ ਮੋਟਰਸਾਈਕਲ ਤੇ ਆਏ ਹੋਏ ਸਨ।

ਜੋ ਧਰਨੇ ਤੇ ਮੌਜੂਦ ਕਿਸਾਨਾਂ ਵਾਸਤੇ ਕੁਝ ਸਮਾਨ ਲੈਣ ਲਈ ਟਾਂਡਾ ਗਏ ਸਨ ਉਸ ਸਮੇਂ ਹੀ ਨੌਜਵਾਨ ਨਾਲ ਇਹ ਹਾਦਸਾ ਵਾਪਰ ਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਚਾਚੇ ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਜਦੋਂ ਉਨ੍ਹਾਂ ਦਾ ਭਤੀਜਾ ਜਗਮੋਹਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਜਹੂਰਾ ਸਮਾਨ ਲੈ ਕੇ ਵਾਪਸ ਆ ਰਿਹਾ ਸੀ ਤਾਂ 1 ਬਲੈਨੋ ਗੱਡੀ ਵੱਲੋਂ ਇਕ ਮਰੂਤੀ ਕਾਰ ਨੂੰ ਟੱਕਰ ਮਾਰ ਦਿੱਤੀ ਗਈ। ਜਿਸ ਕਾਰਨ ਉਹ ਗੱਡੀ ਬੇਕਾਬੂ ਹੋ ਕੇ ਉਨ੍ਹਾਂ ਦੇ ਭਤੀਜੇ ਨਾਲ ਟਕਰਾ ਗਈ। ਜਿੱਥੇ ਇਸ ਹਾਦਸੇ ਵਿੱਚ ਕਾਰ ਸਵਾਰ ਪਤੀ-ਪਤਨੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਉਥੇ ਹੀ ਉਨ੍ਹਾਂ ਦੇ ਭਤੀਜੇ ਦੀ ਮੌਕੇ ਤੇ ਮੌਤ ਹੋ ਗਈ।

ਜ਼ਖ਼ਮੀਆਂ ਨੂੰ ਟਾਡਾ ਦੇ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿਨ੍ਹਾਂ ਦੀ ਪਹਿਚਾਣ ਲੁਧਿਆਣਾ ਤੇ ਅਮਿਤ ਕੁਮਾਰ ਅਤੇ ਉਸ ਦੀ ਪਤਨੀ ਰਮਨਪ੍ਰੀਤ ਕੌਰ ਵਜੋ ਹੋਈ ਹੈ। ਮ੍ਰਿਤਕ ਨੌਜਵਾਨ ਇੱਕ ਬੱਚੀ ਦਾ ਪਿਤਾ ਸੀ। ਉੱਥੇ ਹੀ ਹੋਈ ਨੌਜਵਾਨ ਦੀ ਮੌਤ ਕਾਰਨ ਧਰਨੇ ਵਿੱਚ ਸ਼ਾਮਲ ਸਾਰੇ ਲੋਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰਿਆਂ ਦੇ ਜਰੀਏ ਬਲੈਨੋ ਗੱਡੀ ਦੀ ਭਾਲ ਵੀ ਕੀਤੀ ਜਾ ਰਹੀ ਹੈ।