ਪੰਜਾਬ ‘ਚ ਕੱਲ ਛੁੱਟੀ ਦਾ ਐਲਾਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 27 ਅਕਤੂਬਰ, ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਛੁੱਟੀ ਰਹੇਗੀ।

ਇਸ ਸਬੰਧੀ ਪੰਜਾਬ ਸਰਕਾਰ ਦੇ ਅਮਲਾ ਵਿਭਾਗ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ ਇਹ ਛੁੱਟੀ ਸਿਰਫ਼ ਅੰਮ੍ਰਿਤਸਰ ਜ਼ਿਲ੍ਹੇ ਤੱਕ ਹੀ ਸੀਮਤ ਰਹੇਗੀ ਅਤੇ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਲਾਗੂ ਨਹੀਂ ਹੋਵੇਗੀ।