BREAKING NEWS
Search

ਪੰਜਾਬ ਚ ਚੋਣਾਂ ਦੇ ਮਾਹੌਲ ਚ ਆਈ ਵੱਡੀ ਮਾੜੀ ਖਬਰ – ਹੋਈ ਇਸ ਸਾਬਕਾ MLA ਦੀ ਅਚਾਨਕ ਮੌਤ

ਆਈ ਤਾਜ਼ਾ ਵੱਡੀ ਖਬਰ 

ਚੋਣ ਕਮਿਸ਼ਨ ਵੱਲੋਂ ਜਿੱਥੇ 8 ਜਨਵਰੀ ਨੂੰ ਪੰਜਾਬ ਵਿਚ ਚੋਣਾਂ ਦਾ ਐਲਾਨ ਕੀਤਾ ਗਿਆ ਉਥੇ ਹੀ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ। ਜਿੱਥੇ ਹੁਣ 14 ਫਰਵਰੀ ਨੂੰ ਹੋਣ ਵਾਲੀਆਂ ਵੋਟਾਂ 20 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਹਨ। ਉਥੇ ਹੀ ਚੋਣ ਕਮਿਸ਼ਨ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਲੋਕਾਂ ਵੱਲੋਂ ਕਰੋਨਾ ਪਾਬੰਦੀਆਂ ਦੀ ਉਲੰਘਣਾ ਵੀ ਨਾ ਕੀਤੀ ਜਾ ਸਕੇ। ਉੱਥੇ ਹੀ ਬਹੁਤ ਸਾਰੀਆਂ ਰਾਜਨੀਤਿਕ ਸਖ਼ਸ਼ੀਅਤਾਂ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਰਾਜਨੀਤਿਕ ਸਖ਼ਸ਼ੀਅਤਾਂ ਨਾਲ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਸੋਗ ਦੀ ਲਹਿਰ ਪੈਦਾ ਕਰ ਰਹੀਆਂ ਹਨ।

ਜਿੱਥੇ ਚੋਣਾਂ ਨੂੰ ਲੈ ਕੇ ਸਭ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉਥੇ ਹੀ ਕਈ ਪਾਰਟੀ ਨਾਲ ਜੁੜੀਆਂ ਹੋਈਆਂ ਸ਼ੋਕਮਈ ਖਬਰਾਂ ਦੇ ਸਾਹਮਣੇ ਆਉਣ ਕਾਰਨ ਹੁਣ ਪਾਰਟੀਆਂ ਵਿੱਚ ਗ਼ਮ ਵੀ ਦੇਖਿਆ ਜਾ ਰਿਹਾ ਹੈ। ਕਿਉਂਕਿ ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਉਹਨਾਂ ਦੇ ਖੇਤਰ ਵਿੱਚ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਚੋਣਾਂ ਦੇ ਮਾਹੌਲ ਕਾਰਨ ਇਹ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਸਾਬਕਾ ਐਮ ਐਲ ਏ ਦੀ ਅਚਾਨਕ ਮੌਤ ਹੋ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਦੀਨਾਨਗਰ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਪ੍ਰਿੰਸੀਪਲ ਸੀਤਾ ਰਾਮ ਕਸ਼ਿਅਪ ਦਾ ਦਿਹਾਂਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੇ ਲੰਮੇ ਅਰਸੇ ਤੋਂ ਬਿਮਾਰ ਚੱਲ ਰਹੇ ਸਨ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ। 84 ਸਾਲਾ ਦੇ ਸੀਤਾ ਰਾਮ ਕਸ਼ਿਅਪ ਦੀਨਾਨਗਰ ਵਿਦਾਨ ਸਭਾ ਹਲਕੇ ਤੋਂ 2007 ਤੋਂ 2012 ਤੱਕ ਵਿਧਾਇਕ ਰਹੇ ਹਨ। ਉਨ੍ਹਾਂ ਦੀ ਦਿਹਾਂਤ ਦੀ ਜਾਣਕਾਰੀ ਮਿਲਦੇ ਹੀ ਵੱਖ-ਵੱਖ ਰਾਜਨੀਤਕ ਸਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।

ਅਤੇ ਉਨ੍ਹਾਂ ਦੇ ਜਾਣ ਨੂੰ ਰਾਜਨੀਤਿਕ ਜਗਤ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਜਿੱਥੇ ਉਹ ਇੱਕ ਇਮਾਨਦਾਰ ਸਖ਼ਸ਼ੀਅਤ ਵਜੋਂ ਜਾਣੇ ਜਾਂਦੇ ਸਨ, ਉਥੇ ਹੀ ਉਹ ਇੱਕ ਬਿਹਤਰੀਨ ਸੁਭਾਅ ਦੇ ਇਨਸਾਨ ਸਨ।