ਲੁਧਿਆਣਾ ਦੇ ਵੇਰਕਾ ਪਲਾਂਟ ਅੰਦਰ ਰਾਤ ਕਰੀਬ 11 ਵਜੇ ਇਕ ਭਿਆਨਕ ਧਮਾਕਾ ਹੋ ਗਿਆ, ਜਿਸ ਕਾਰਨ ਮੌਕੇ ‘ਤੇ ਹੀ ਇਕ ਕਰਮਚਾਰੀ ਦੀ ਮੌਤ ਹੋ ਗਈ ਤੇ ਪੰਜ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸਭ ਜ਼ਖ਼ਮੀਆਂ ਨੂੰ ਇਲਾਜ ਲਈ ਦਯਾਨੰਦ ਮੈਡੀਕਲ ਕਾਲਜ (DMC) ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਪ੍ਰਾਰੰਭਿਕ ਜਾਣਕਾਰੀ ਮੁਤਾਬਕ ਧਮਾਕਾ ਪਲਾਂਟ ਦੇ ਹੀਟਰ ਸੈਕਸ਼ਨ ਵਿੱਚ ਹੋਇਆ। ਵੇਰਕਾ ਪਲਾਂਟ ਦੇ ਜਨਰਲ ਮੈਨੇਜਰ ਦਲਜੀਤ ਸਿੰਘ ਨੇ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਹਾਦਸਾ ਰਾਤ ਕਰੀਬ 11 ਵਜੇ ਵਾਪਰਿਆ, ਜਿਸ ਵਿੱਚ ਛੇ ਕਰਮਚਾਰੀ ਜ਼ਖ਼ਮੀ ਹੋਏ। ਉਨ੍ਹਾਂ ਕਿਹਾ ਕਿ 42 ਸਾਲਾ ਬਾਇਲਰ ਇੰਚਾਰਜ ਕੁਨਾਲ ਜੈਨ ਦੀ ਇਸ ਧਮਾਕੇ ‘ਚ ਮੌਤ ਹੋ ਗਈ, ਜਦਕਿ ਬਾਕੀਆਂ ਦਾ ਇਲਾਜ DMC ਹਸਪਤਾਲ ਵਿੱਚ ਜਾਰੀ ਹੈ।