ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਵਾਹਨ ਚਾਲਕਾਂ ਦੀ ਗਲਤੀ ਕਾਰਨ ਕਈ ਲੋਕਾਂ ਦੀ ਮੌਤ ਹੋ ਜਾਂਦੀ ਹੈ। ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਜਿੱਥੇ ਲੋਕ ਆਪਣੇ ਘਰ ਤੋਂ ਕੰਮਕਾਰ ਦੇ ਸਿਲਸਿਲੇ ਵਿੱਚ ਬਾਹਰ ਜਾਂਦੇ ਹਨ। ਅਤੇ ਆਪਣੇ ਵਾਹਨਾਂ ਦਾ ਇਸਤੇਮਾਲ ਆਉਣ-ਜਾਣ ਵਾਸਤੇ ਕੀਤਾ ਜਾਂਦਾ ਹੈ। ਉੱਥੇ ਹੀ ਕਈ ਵਾਹਨ ਚਾਲਕ ਜਿਥੇ ਸੜਕੀ ਆਵਾਜਾਈ ਮੰਤਰਾਲਾ ਵੱਲੋਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕਰਦੇ। ਉਹਨਾਂ ਦੀ ਅਣਗਹਿਲੀ ਅਤੇ ਤੇਜੀ ਦੇ ਚਲਦੇ ਹੋਏ ਕਈ ਭਿਆਨਕ ਸੜਕ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਪਿਛਲੇ ਕੁਝ ਮਹੀਨਿਆਂ ਤੋਂ ਜਿਥੇ ਲਗਾਤਾਰ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ।

ਉਥੇ ਹੀ ਸਰਕਾਰ ਵੱਲੋਂ ਇਨ੍ਹਾਂ ਸੜਕ ਹਾਦਸਿਆਂ ਨੂੰ ਰੋਕਣ ਵਾਸਤੇ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿੱਚ ਨਵੀਂ ਨੌਕਰੀ ਤੇ ਲੱਗੀ ਸਰਕਾਰੀ ਅਧਿਆਪਕਾਂ ਦੀ ਹੋਈ ਅਚਾਨਕ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ਿਲ੍ਹਾ ਰੂਪਨਗਰ ਤੋਂ ਸਾਹਮਣੇ ਆਈ ਹੈ। ਅੱਜ ਇੱਥੇ ਇਕ ਸਰਕਾਰੀ ਅਧਿਆਪਕਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਰਾਏ ਧਰਾਣਾ ਦੀ ਰਹਿਣ ਵਾਲੀ ਅਧਿਆਪਕਾ ਸ਼ਾਲੂ ਰਾਣੀ ਜੋ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮੱਸੇਵਾਲ਼ਾ,ਜ਼ਿਲ੍ਹਾ ਰੂਪਨਗਰ ਵਿੱਚ ਡਿਊਟੀ ਕਰ ਰਹੀ ਸੀ।

ਇਹ ਟੀਚਰ ਬੀਤੇ ਦਿਨੀਂ ਹੀ 2392 ਭਰਤੀ ਕੀਤੇ ਗਏ ਅਧਿਆਪਕਾਂ ਵਿਚ ਮੌਜੂਦ ਸੀ। ਜਿੱਥੇ ਅੰਗਰੇਜ਼ੀ ਮਿਸਟ੍ਰੈਸ ਸ਼ਾਲੂ ਰਾਣੀ ਆਪਣੇ ਇੱਕ ਅਧਿਆਪਕ ਸਾਥੀ ਦੇ ਨਾਲ ਛੁੱਟੀ ਹੋਣ ਤੋਂ ਬਾਅਦ ਆਪਣੀ ਪੀ ਜੀ ਵੱਲ ਜਾ ਰਹੀ ਸੀ ਤਾਂ ਉਸੇ ਸਮੇਂ ਰਸਤੇ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਉਨ੍ਹਾਂ ਨੂੰ ਫੇਟ ਮਾਰ ਦਿੱਤੀ ਗਈ। ਜਿਸ ਕਾਰਨ ਅਧਿਆਪਕਾਂ ਦੀ ਟਰੱਕ ਦੇ ਟਾਇਰ ਹੇਠਾਂ ਆਉਣ ਕਾਰਨ ਘਟਨਾ ਸਥਾਨ ਤੇ ਹੀ ਮੌਤ ਹੋ ਗਈ।

ਉਸਦੇ ਨਾਲ ਦੇ ਮੋਟਰਸਾਈਕਲ ਸਵਾਰ ਅਧਿਆਪਕ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਬਾਕੀ ਅਧਿਆਪਕ ਯੂਨੀਅਨ ਵੱਲੋਂ ਜਿੱਥੇ ਮ੍ਰਿਤਕਾ ਦੇ ਪਰਿਵਾਰ ਦੀ ਮਾਲੀ ਮਦਦ ਕੀਤੇ ਜਾਣ ਅਤੇ ਪਰਿਵਾਰ ਨੂੰ ਨੌਕਰੀ ਦਿੱਤੇ ਜਾਣ ਦੀ ਮੰਗ ਸਰਕਾਰ ਪਾਸੋਂ ਕੀਤੀ ਗਈ ਹੈ। ਉਥੇ ਹੀ ਅਧਿਆਪਕਾਂ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Home  ਤਾਜਾ ਖ਼ਬਰਾਂ  ਪੰਜਾਬ ਚ ਨਵੀ ਨਵੀ ਨੌਕਰੀ ਤੇ ਲੱਗੀ ਸਰਕਾਰੀ ਅਧਿਆਪਕਾ ਨੂੰ ਮਿਲੀ ਇਸ ਤਰਾਂ ਅਚਾਨਕ ਮੌਤ, ਛਾਈ ਸੋਗ ਦੀ ਲਹਿਰ
                                                      
                                       
                            
                                                                   
                                    Previous Postਯੂਕ੍ਰੇਨ ਰੂਸ ਜੰਗ ਵਿਚਾਲੇ ਅਮਰੀਕਾ ਨੇ ਕਰਤਾ ਵੱਡਾ ਐਲਾਨ , ਰਾਸ਼ਟਰਪਤੀ ਜੋ ਬਾਇਡਨ ਨੇ ਦਿਤੀ ਜਾਣਕਾਰੀ
                                                                
                                
                                                                    
                                    Next Postਰੂਸ ਅਤੇ ਯੂਕਰੇਨ ਜੰਗ ਵਿਚਾਲੇ ਭਾਰਤ ਵਲੋਂ ਆਈ ਵੱਡੀ ਖਬਰ, ਪ੍ਰਗਟਾਈ ਇਹ ਚਿੰਤਾ
                                                                
                            
               
                            
                                                                            
                                                                                                                                            
                                    
                                    
                                    



