ਪੰਜਾਬ ‘ਚ ਬਦਲੇਗਾ ਮੌਸਮ! ਦੋ ਦਿਨ ਮੀਂਹ ਦੀ ਵੱਡੀ ਭਵਿੱਖਬਾਣੀ

ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਤਬਦੀਲੀ ਦੇ ਆਸਾਰ ਬਣ ਰਹੇ ਹਨ। ਮੌਸਮ ਵਿਭਾਗ ਨੇ ਅੱਜ ਤੋਂ 7 ਨਵੰਬਰ ਤੱਕ ਲਈ ਸੂਬੇ ਦੇ ਮੌਸਮ ਬਾਰੇ ਨਵੀਂ ਭਵਿੱਖਬਾਣੀ ਜਾਰੀ ਕੀਤੀ ਹੈ, ਜਿਸ ਵਿੱਚ 4 ਅਤੇ 5 ਨਵੰਬਰ ਨੂੰ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਹਾਲਾਂਕਿ ਇਸ ਸਮੇਂ ਮੌਸਮ ਆਮ ਹੈ, ਪਰ ਰਾਤ ਦਾ ਤਾਪਮਾਨ ਹਾਲੇ ਵੀ ਆਮ ਨਾਲੋਂ 2.8 ਡਿਗਰੀ ਸੈਲਸੀਅਸ ਜ਼ਿਆਦਾ ਦਰਜ ਕੀਤਾ ਗਿਆ ਹੈ। ਵਿਭਾਗ ਦੇ ਅਨੁਸਾਰ, ਇੱਕ ਪੱਛਮੀ ਗੜਬੜੀ (Western Disturbance) ਅੱਜ ਤੋਂ ਸਰਗਰਮ ਹੋ ਰਹੀ ਹੈ, ਜਿਸ ਕਰਕੇ ਅਗਲੇ ਦੋ ਦਿਨਾਂ ਦੌਰਾਨ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਸਾਵਧਾਨ ਰਹਿਣ ਵਾਲੇ ਜ਼ਿਲ੍ਹੇ:
ਮੌਸਮ ਵਿਭਾਗ ਦੇ ਅਨੁਸਾਰ 4 ਨਵੰਬਰ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਬਾਰਿਸ਼ ਹੋਵੇਗੀ। ਬਾਰਿਸ਼ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ ਅਤੇ ਠੰਡ ਵਿੱਚ ਵਾਧਾ ਹੋਵੇਗਾ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਵਿੱਚ 0.7 ਡਿਗਰੀ ਦੀ ਕਮੀ ਦਰਜ ਕੀਤੀ ਗਈ ਹੈ।

5 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ 3, 6 ਅਤੇ 7 ਨਵੰਬਰ ਨੂੰ ਮੌਸਮ ਆਮ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਵੱਲੋਂ ਇਸ ਸਮੇਂ ਤੱਕ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ