ਪੰਜਾਬ ”ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਜੂਨ 2025 ਤੱਕ ਕੁੱਲ 1347 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਅਵਧੀ ਦੌਰਾਨ 22.75 ਲੱਖ ਬਜ਼ੁਰਗਾਂ ਨੇ ਇਸ ਯੋਜਨਾ ਦਾ ਲਾਭ ਲਿਆ।

ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਨੇ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਰਾਖਵਾਇਆ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਵੱਡੇ ਉਮਰ ਦੇ ਲਾਭਪਾਤਰੀਆਂ ਨੂੰ ਪੈਨਸ਼ਨ ਸਮੇਂ ਸਿਰ ਅਤੇ ਨਿਯਮਾਂ ਅਨੁਸਾਰ ਜਮ੍ਹਾਂ ਕਰਵਾਈ ਜਾਵੇ।

ਉਹਨਾਂ ਇਹ ਵੀ ਉਲੇਖ ਕੀਤਾ ਕਿ ਇਸ ਤੋਂ ਪਹਿਲਾਂ, ਸਰਕਾਰ ਨੇ 2025-26 ਦੇ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਸਕੀਮ ਹੇਠ ਆਰਥਿਕ ਤੌਰ ‘ਤੇ ਪਿੱਛੜੇ ਅਤੇ ਕਮਜ਼ੋਰ ਵਰਗਾਂ ਦੇ 2634 ਲਾਭਪਾਤਰੀਆਂ ਲਈ 13.43 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਸੀ।