BREAKING NEWS
Search

ਪੰਜਾਬ ਚ ਭਗਵੰਤ ਮਾਨ ਸਰਕਾਰ ਨੇ ਕਰਤਾ ਵੱਡਾ ਐਲਾਨ, ਨੌਜਵਾਨਾਂ ਚ ਛਾਈ ਖੁਸ਼ੀ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਜਿੱਥੇ ਲੋਕਾਂ ਵਿੱਚ ਬਹੁਤ ਸਾਰੀਆਂ ਉਮੀਦਾਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਵੀ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਇਕ ਤੋਂ ਬਾਅਦ ਇਕ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਕਾਰਨ ਜਿੱਥੇ ਬਹੁਤ ਸਾਰੇ ਨੌਜਵਾਨ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਵਿਦੇਸ਼ ਜਾਣ ਵਾਲੇ ਨੌਜਵਾਨਾਂ ਨੂੰ ਵੀ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਵਿੱਚ ਰਹਿ ਕੇ ਕੰਮ ਕੀਤਾ ਜਾਵੇ। ਜਿੱਥੇ ਪੰਜਾਬ ਸਰਕਾਰ ਵੱਲੋਂ ਵੀ ਪੜ੍ਹੇ ਲਿਖੇ ਨੌਜਵਾਨਾਂ ਨੂੰ ਨੌਕਰੀ ਤੇ ਜਾਣ ਦਾ ਵਾਧਾ ਕੀਤਾ ਗਿਆ ਹੈ।

ਪਰ ਬਹੁਤ ਸਾਰੇ ਕੱਚੇ ਕਰਮਚਾਰੀਆਂ ਅਤੇ ਬੇਰੁਜ਼ਗਾਰ ਵੱਖ-ਵੱਖ ਵਿਭਾਗਾਂ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਹੁਣ ਪੰਜਾਬ ਵਿਚ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਨੌਜਵਾਨਾਂ ਵਿਚ ਖੁਸ਼ੀ ਦੇਖੀਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਅੰਦਰ ਆਮ ਆਦਮੀ ਪਾਰਟੀ ਵੱਲੋਂ ਜਿਥੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਥੇ ਹੀ ਹੁਣ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਵਿਚ ਸਰਕਾਰ ਵੱਲੋਂ 145 ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਜਿੱਥੇ ਇਹ ਪਰਵਾਨਗੀ ਪੰਜਾਬ ਮੰਤਰੀ ਮੰਡਲ ਵੱਲੋਂ ਬੁੱਧਵਾਰ ਨੂੰ ਲਏ ਗਏ ਫੈਸਲੇ ਵਿੱਚ ਦਿੱਤੀ ਗਈ ਹੈ ਜਿਸ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਤਹਿਤ ਇਨ੍ਹਾਂ ਅਸਾਮੀਆਂ ਦੀ ਨਿਯੁਕਤੀ ਕੀਤੀ ਜਾਵੇਗੀ ਜਿਸ ਵਿੱਚ ਉਪ ਮੰਡਲ ਇੰਜੀਨੀਅਰ 25, ਸਟੈਨੋ ਟਾਈਪਿਸਟ 20, ਜੂਨੀਅਰ ਇੰਜੀਨੀਅਰ 70, ਜੂਨੀਅਰ ਡਰਾਫਟਸਮੈਨ 30 ਨੂੰ ਨਿਯੁਕਤ ਕੀਤਾ ਜਾਵੇਗਾ ਜਿਥੇ ਇਨ੍ਹਾਂ ਦੀ ਸਿੱਧੀ ਭਰਤੀ ਇਸ ਸਾਲ ਦੇ ਅੰਦਰ-ਅੰਦਰ ਹੀ ਲੋਕ ਸੇਵਾ ਕਮਿਸ਼ਨ ਅਤੇ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਕੀਤੀ ਜਾਵੇਗੀ।

ਉੱਥੇ ਹੀ 88 ਆਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ 2021 ਦੇ ਵਿੱਚ ਵੀ ਇਨ੍ਹਾਂ ਸ਼੍ਰੇਣੀਆਂ ਉਪਰ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਦਿੱਤੀ ਗਈ ਸੀ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਅੰਦਰ ਲੋਕਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ।