BREAKING NEWS
Search

ਪੰਜਾਬ ਚ ਮੀਂਹ ਪੈਣ ਨੂੰ ਲੈਕੇ ਮੌਸਮ ਵਿਭਾਗ ਵਲੋਂ ਜਾਰੀ ਕੀਤਾ ਗਿਆ ਯੈਲੋ ਅਲਰਟ

ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਮੌਸਮ ਵਿੱਚ ਆਏ ਦਿਨ ਹੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਪੈਣ ਵਾਲੀ ਠੰਢ ਦੀ ਚਪੇਟ ਵਿੱਚ ਬਹੁਤ ਸਾਰੇ ਬਜ਼ੁਰਗ ਅਤੇ ਬੱਚੇ ਵੀ ਆ ਰਹੇ ਹਨ। ਠੰਢ ਵਿੱਚ ਪੈਣ ਵਾਲੀ ਧੁੰਦ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਕੰਮਕਾਰ ਵਾਲੇ ਲੋਕਾਂ ਨੂੰ ਵਾਹਨ ਚਲਾਉਂਦੇ ਸਮੇਂ ਵੀ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਥੇ ਹੀ ਪਹਾੜਾਂ ਵਿੱਚ ਪੈਣ ਵਾਲੀ ਬਰਫਬਾਰੀ ਦਾ ਅਸਰ ਵੀ ਮੈਦਾਨੀ ਖੇਤਰਾਂ ਵਿੱਚ ਵੇਖਿਆ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਹੋਈ ਬਰਸਾਤ ਨਾਲ ਵੀ ਪੰਜਾਬ ਦੇ ਤਾਪਮਾਨ ਵਿਚ ਗਿਰਾਵਟ ਆਈ ਸੀ। ਪਿਛਲੇ ਕੁਝ ਦਿਨਾਂ ਤੋਂ ਲੱਗਣ ਵਾਲੀ ਧੁੱਪ ਦੇ ਕਾਰਨ ਲੋਕਾਂ ਨੂੰ ਜਿੱਥੇ ਸਰਦੀ ਤੋਂ ਕੁਝ ਰਾਹਤ ਮਿਲੀ ਹੈ ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ ਜਾਂਦੀ ਹੈ ਜਿਸ ਨਾਲ ਲੋਕਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਪਣੇ ਕੰਮਕਾਰ ਕੀਤੇ ਜਾ ਸਕਣ।

ਹੁਣ ਪੰਜਾਬ ਵਿੱਚ ਮੀਂਹ ਪੈਣ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਖੇਤਰਾਂ ਦੇ ਵਿੱਚ ਜਿੱਥੇ ਅੱਜ 28 ਜਨਵਰੀ ਨੂੰ ਮੌਸਮ ਤਬਦੀਲੀ ਦੇਖੀ ਜਾਵੇਗੀ ਉੱਥੇ ਹੀ ਐਤਵਾਰ ਤੋਂ ਮੌਸਮ ਵਿਚ ਬਦਲਾਅ ਹੋਣ ਦੇ ਕਾਰਨ 29 ਅਤੇ 30 ਜਨਵਰੀ ਨੂੰ ਮੀਂਹ ਪੈਣ ਸਬੰਧੀ ਮੌਸਮ ਵਿਭਾਗ ਵੱਲੋਂ ਯੇਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ ।

ਜਿੱਥੇ ਹੁਣ ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਦੋ ਦਿਨ ਬਰਸਾਤ ਹੋਵੇਗੀ। ਠੰਢ ਵਿੱਚ ਇੱਕ ਵਾਰ ਫਿਰ ਤੋਂ ਵਾਧਾ ਦਰਜ ਕੀਤਾ ਜਾਵੇਗਾ ਕਿਉਂਕਿ ਉਹ ਪਹਾੜਾਂ ਵਿੱਚ ਪੈਣ ਵਾਲੀ ਬਰਫਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਹੋਣ ਵਾਲੀ ਬਰਸਾਤ ਦੇ ਕਾਰਨ ਤਾਪਮਾਨ ਵਿਚ ਗਿਰਾਵਟ ਆ ਜਾਵੇਗੀ।

ਉੱਥੇ ਹੀ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਪੰਜਾਬ ਦੇ ਕਈ ਸ਼ਹਿਰਾਂ ਦੇ ਤਾਪਮਾਨ ਵਿੱਚ ਵੀ ਰਾਤ ਦੇ ਸਮੇਂ ਕਮੀ ਆਉਣ ਦੀ ਉਮੀਦ ਜਾਹਿਰ ਕੀਤੀ ਗਈ ਹੈ। ਕਿਉਂਕਿ ਕਈ ਸ਼ਹਿਰਾਂ ਦਾ ਤਾਪਮਾਨ ਕਾਫੀ ਘੱਟ ਗਿਆ ਹੈ। ਚੱਲਣ ਵਾਲੀਆਂ ਠੰਡੀਆਂ ਹਵਾਵਾਂ ਦੇ ਕਾਰਣ ਵੀ ਠੰਡ ਵਿੱਚ ਵਾਧਾ ਹੋਵੇਗਾ। ਬਠਿੰਡਾ ਵਿੱਚ ਵੀ ਤਾਪਮਾਨ ਮਨਫੀ 0.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ