ਆਈ ਤਾਜਾ ਵੱਡੀ ਖਬਰ 

ਪੰਜਾਬ ਅੰਦਰ ਪਿਛਲੇ ਕੁਝ ਦਿਨਾ ਤੋ ਮੌਸਮ ਵਿਚ ਭਾਰੀ ਤਬਦੀਲੀ ਦੇਖੀ ਗਈ ਹੈ। ਲੋਕਾਂ ਵੱਲੋਂ ਜਿੱਥੇ ਪਹਿਲਾਂ ਹੀ ਗਰਮੀ ਹੋਣ ਦਾ ਅਹਿਸਾਸ ਕੀਤਾ ਜਾ ਰਿਹਾ ਸੀ ਪਿਛਲੇ ਦੋ-ਤਿੰਨ ਦਿਨਾਂ ਤੋਂ ਹੋਈ ਬਰਸਾਤ ਅਤੇ ਠੰਡੀਆਂ ਹਵਾਵਾਂ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਗਈ ਹੈ। ਜਿੱਥੇ ਸੂਬੇ ਦੇ ਤਾਪਮਾਨ ਵਿੱਚ ਵੀ ਕਾਫ਼ੀ ਗਿਰਾਵਟ ਦਰਜ ਕੀਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਸਮੇਂ ਸਮੇਂ ਤੇ ਆਉਣ ਵਾਲੇ ਦਿਨਾਂ ਦੇ ਮੌਸਮ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਜਿਸ ਨਾਲ ਖੇਤੀਬਾੜੀ ਨਾਲ ਸਬੰਧਤ ਕਿਸਾਨ ਅਤੇ ਹੋਰ ਕਾਰੋਬਾਰੀ ਅਗਾਊਂ ਹੀ ਆਪਣਾ ਇੰਤਜ਼ਾਮ ਕਰ ਸਕਣ।

 ਇਸ ਮੌਸਮ ਦੀ ਤਬਦੀਲੀ ਪਹਾੜਾਂ ਵਿੱਚ ਵੀ ਵੇਖੀ ਜਾ ਸਕਦੀ ਹੈ।  ਜਿੱਥੇ ਬਰਫ ਬਾਰੀ ਹੋਣ ਕਾਰਨ ਫਿਰ ਤੋਂ ਠੰਡ ਮਹਿਸੂਸ ਕੀਤੀ ਗਈ ਹੈ । ਹੁਣ ਪੰਜਾਬ ਵਿੱਚ ਮੀਂਹ, ਹਨੇਰੀ ਨੇ ਇਥੇ ਭਾਰੀ ਤਬਾਹੀ ਮਚਾਈ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਸੂਬੇ ਦੇ ਜਿਲ੍ਹੇ ਅਮ੍ਰਿਤਸਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਤਿੰਨ ਦਿਨਾਂ ਤੋਂ ਖਰਾਬ ਮੌਸਮ ਕਾਰਨ ਮੰਗਲ ਵਾਰ ਦੀ ਸਵੇਰ ਨੂੰ ਤੇਜ਼ ਹਨੇਰੀ ਕਾਰਨ ਫਸਲਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਤੇਜ਼ ਹਨੇਰੀ ਕਾਰਨ ਤਾਰਾਂ ਟੁੱਟ ਗਈਆਂ ਅਤੇ ਬਿਜਲੀ ਦੇ ਖੰਭੇ ਡਿੱਗੇ, ਬਹੁਤ ਸਾਰੇ ਰੁੱਖਾਂ ਤੇ ਡਿਗਣ ਨਾਲ ਭਾਰੀ ਨੁਕਸਾਨ ਹੋਇਆ ਹੈ।

ਜਿਸ ਕਾਰਨ ਬਹੁਤ ਸਾਰੇ ਇਲਾਕਿਆਂ ਵਿੱਚ ਬਿਜਲੀ ਪ੍ਰਭਾਵਿਤ ਹੋਈ ਹੈ। ਇਸ ਬਰਸਾਤ ਕਾਰਨ ਸੀਵਰੇਜ ਦੀ ਸਮੱਸਿਆ ਵੀ ਸਾਹਮਣੇ ਆਈ ਹੈ। ਬਿਜਲੀ ਦੇ ਖੰਭੇ ਡਿੱਗਣ ਅਤੇ ਤਾਰਾਂ ਟੁੱਟਣ ਕਾਰਨ ਪਾਵਰਕਾਮ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਗਿਆ ਹੈ। ਉੱਥੇ ਹੀ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਮੁੜ ਬਿਜਲੀ ਸਪਲਾਈ ਬਹਾਲ ਕਰਨ ਵਿਚ ਤੇਜ਼ ਹਨੇਰੀ ਕਾਰਨ  ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋ ਤਿੰਨ ਦਿਨ ਚੱਲੀ ਇਸ ਤੇਜ਼ ਹਨੇਰੀ ਅਤੇ ਝੱਖੜ ਨੇ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਹੈ।

ਕਿਉਂਕਿ ਇਸ ਤਰ੍ਹਾਂ ਦਾ ਮੌਸਮ ਹੁਣ ਫ਼ਸਲਾਂ ਲਈ ਬਹੁਤ ਜਿਆਦਾ ਨੁਕਸਾਨ ਦਾਇਕ ਹੈ। ਇਸ ਹਨੇਰੀ ਕਾਰਨ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਣ ਤੇ ਸ਼੍ਰੋਮਣੀ ਅਕਾਲੀ ਦਲ ਸਰਕਲ ਤਰਸਿੱਕਾ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਤਰਸਿੱਕਾ ਨੇ ਸਰਕਾਰ ਤੋਂ ਕਿਸਾਨਾਂ ਦੇ ਹੋਏ ਨੁਕਸਾਨ ਲਈ ਮਦਦ ਕਰਨ ਦੀ ਮੰਗ ਕੀਤੀ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ ਦੌਰਾਨ ਅਜਿਹੇ ਹਾਲਾਤ ਦੇਖਣ ਨੂੰ ਮਿਲੇ ਹਨ ਜਿੱਥੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉੱਥੇ ਹੀ ਕਿਸਾਨ ਆਪਣੇ ਹੱਕਾਂ ਲਈ ਸਰਕਾਰ ਦੇ ਖਿਲਾਫ ਸੰਘਰਸ਼ ਕਰ ਰਹੇ ਹਨ।


                                       
                            
                                                                   
                                    Previous Postਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਕੱਲ੍ਹ  ਗਵਾਚੀ ਇਹ ਚੀਜ, ਲੱਭਣ ਵਾਲੇ ਨੂੰ ਮਿਲੇਗਾ ਏਨੇ ਲੱਖ ਦਾ ਇਨਾਮ
                                                                
                                
                                                                    
                                    Next Postਹੋ ਜਾਵੋ ਸਾਵਧਾਨ :ਇਸ ਦੇਸ਼ ਚ ਹੋ ਗਿਆ ਐਲਾਨ ਬਿਨਾ ਕਿਸੇ ਠੋਸ ਵਜਾ ਦੇ ਵਿਦੇਸ਼ ਜਾਣ ਵਾਲਿਆਂ ਨੂੰ ਲੱਗੇਗਾ 5 ਲਖ ਦਾ ਜੁਰਮਾਨਾ
                                                                
                            
               
                            
                                                                            
                                                                                                                                            
                                    
                                    
                                    



