BREAKING NEWS
Search

ਪੰਜਾਬ ਚ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਕੂਲਾਂ ਦੀਆਂ ਛੁੱਟੀਆਂ ਚ ਕੀਤਾ ਗਿਆ ਏਨੀ ਤਰੀਕ ਤੱਕ ਵਾਧਾ

ਆਈ ਤਾਜਾ ਵੱਡੀ ਖਬਰ 

ਪੰਜਾਬ ਅਤੇ ਕਈ ਹੋਰ ਸੂਬਿਆਂ ਅੰਦਰ ਜਿੱਥੇ ਬਾਰਿਸ਼ ਕਾਰਨ ਵਧੇਰੇ ਹਾਲਤ ਖਰਾਬ ਹੋ ਚੁੱਕੀ ਹੈ ਅਤੇ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੇ ਇੰਤਜ਼ਾਮ ਕੀਤੇ ਜਾ ਰਹੇ ਹਨ। ਪ੍ਰਭਾਵਿਤ ਖੇਤਰਾਂ ਅੰਦਰ ਜਿੱਥੇ ਸਰਕਾਰ ਵੱਲੋਂ ਲੋਕਾਂ ਨੂੰ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ। ਉਥੇ ਹੀ ਕਈ ਜਗ੍ਹਾ ਤੇ ਪਹਿਲਾਂ ਹੀ ਉਚੇਚੇ ਪ੍ਰਬੰਧ ਕੀਤੇ ਜਾ ਰਹੇ ਹਨ। ਵਿੱਦਿਅਕ ਅਦਾਰਿਆਂ ਵਿਚੋਂ ਆਉਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵੀ ਪੰਜਾਬ ਸਰਕਾਰ ਵੱਲੋਂ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ।

ਹੁਣ ਪੰਜਾਬ ਵਿੱਚ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਏਨੀ ਤਰੀਕ ਤੱਕ ਸਕੂਲਾਂ ਦੀਆਂ ਛੁੱਟੀਆਂ ਚ ਕੀਤਾ ਗਿਆ ਵਾਧਾ । ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਸਰਕਾਰ ਵੱਲੋਂ ਇੱਕ ਵਾਰ ਬੱਚਿਆਂ ਦੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧਾਈਆਂ ਗਈਆਂ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ,ਮਾਨਤਾ ਪ੍ਰਾਪਤ ਅਤੇ ਗੈਰ ਸਰਕਾਰੀ ਸਕੂਲਾਂ ਵਿੱਚ 16 ਜੁਲਾਈ ਤੱਕ ਛੁਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿੱਥੇ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਸੂਬੇ ਵਿੱਚ ਪੈ ਰਹੇ ਭਾਰੀ ਮੀਂਹ ਦੇ ਚੱਲਦਿਆਂ ਹੋਇਆ ਖਰਾਬ ਹੋਏ ਹਲਾਤਾ ਨੂੰ ਦੇਖ ਕੇ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਰਾਹੀਂ ਇਸ ਬਾਰੇ ਸਾਰੀ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਦੱਸਿਆ ਹੈ ਕਿ 17 ਜੁਲਾਈ ਦਿਨ ਸੋਮਵਾਰ ਨੂੰ ਸਾਰੇ ਸਕੂਲ ਆਮ ਵਾਂਗ ਖੁੱਲ੍ਹਣਗੇ। 16 ਜੁਲਾਈ, 2023 ਤੱਕ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ‘ਚ ਚੱਲ ਰਹੀਆਂ ਛੁੱਟੀਆਂ ਵਾਧਾ ਕੀਤਾ ਗਿਆ।

ਉਨ੍ਹਾਂ ਨੇ ਟਵੀਟ ਕੀਤਾ ਹੈ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਮੁਤਾਬਕ ਬਾਰਸ਼ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 13 ਜੁਲਾਈ ਤੱਕ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ ਜੋ ਕਿ ਹੁਣ ਵਧਾ ਕੇ 16 ਜੁਲਾਈ ਤੱਕ ਕੀਤਾ ਗਿਆ ਹੈ।