ਪੰਜਾਬ ‘ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਵਿੱਚ ਤਿਉਹਾਰਾਂ ਦੇ ਸੀਜ਼ਨ ਕਾਰਨ ਅਕਤੂਬਰ ਮਹੀਨੇ ਨੂੰ ਛੁੱਟੀਆਂ ਦੇ ਲਿਹਾਜ਼ ਨਾਲ ਖ਼ਾਸ ਮੰਨਿਆ ਜਾਂਦਾ ਹੈ। ਇਸ ਦੌਰਾਨ ਸਕੂਲੀ ਬੱਚੇ, ਮਾਪੇ ਅਤੇ ਸਰਕਾਰੀ ਮੁਲਾਜ਼ਮ ਪਹਿਲਾਂ ਤੋਂ ਹੀ ਆਪਣੀਆਂ ਛੁੱਟੀਆਂ ਮੁਤਾਬਕ ਘੁੰਮਣ-ਫਿਰਨ ਦੀ ਯੋਜਨਾ ਬਣਾ ਸਕਦੇ ਹਨ।
ਜਾਣਕਾਰੀ ਮੁਤਾਬਕ, 20 ਅਕਤੂਬਰ, ਮੰਗਲਵਾਰ ਨੂੰ ਦੁਸਹਿਰੇ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕਰਦਿਆਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਦਿਨ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਰਹੇਗੀ।
ਇਸ ਤੋਂ ਇਲਾਵਾ ਅਕਤੂਬਰ ਮਹੀਨੇ ਵਿੱਚ ਹੋਰ ਵੀ ਸਰਕਾਰੀ ਛੁੱਟੀਆਂ ਆਉਣ ਵਾਲੀਆਂ ਹਨ। ਅਜਿਹੇ ਵਿੱਚ ਲੋਕ ਛੁੱਟੀਆਂ ਦੀ ਸੂਚੀ ਨੂੰ ਧਿਆਨ ਵਿੱਚ ਰੱਖ ਕੇ ਆਪਣੇ ਪਰਿਵਾਰ ਨਾਲ ਘੁੰਮਣ-ਫਿਰਨ ਜਾਂ ਕਿਸੇ ਹੋਰ ਕੰਮ ਦੀ ਯੋਜਨਾ ਆਸਾਨੀ ਨਾਲ ਤਿਆਰ ਕਰ ਸਕਦੇ ਹਨ।