ਆਈ ਤਾਜਾ ਵੱਡੀ ਖਬਰ 

ਆਏ ਦਿਨ ਹੀ ਅਜਿਹੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਮੁਸ਼ਕਿਲ ਹੋ ਜਾਂਦਾ ਹੈ।ਇਸ  ਸਾਲ ਦੇ ਵਿੱਚ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਪਰ ਹੈਰਾਨੀ ਉਦੋਂ ਹੁੰਦੀ ਹੈ ਜਦੋਂ ਕਈਆਂ ਦੀ ਮੌਤ ਦੇ ਅਜੀਬੋ-ਗਰੀਬ ਮਾਮਲੇ ਸਾਹਮਣੇ ਆ ਜਾਂਦੇ ਹਨ ਜਿਨ੍ਹਾਂ ਤੇ ਵਿਸ਼ਵਾਸ ਕਰਨਾ ਬਹੁਤ ਮੁਸ਼ਕਿਲ ਹੈ । ਜਿੱਥੇ ਇਸ ਸਾਲ ਦੇ ਵਿੱਚ ਬਹੁਤ ਸਾਰੇ ਲੋਕ ਕਰੋਨਾ ਦੀ ਭੇਟ ਚੜ੍ਹ ਗਏ ਹਨ ਤੇ ਕੁਝ ਬਿਮਾਰੀਆਂ ਦੇ ਚਲਦੇ ਹੋਏ ,ਕੁਝ ਸੜਕੀ ਹਾਦਸਿਆਂ ਦਾ ਸ਼ਿਕਾਰ ਹੋ ਗਏ ਹਨ।

ਉੱਥੇ ਹੀ ਇਨਸਾਨ ਵੱਲੋ ਸੁੱਖ ਸਹੂਲਤ  ਲਈ ਖ਼ਰੀਦੀਆਂ ਗਈਆਂ ਚੀਜ਼ਾਂ ਹੀ ਉਸ ਦੀ ਜਾਨ ਦੀਆ ਦੁਸ਼ਮਣ ਬਣ ਜਾਂਦੀਆਂ ਹਨ। ਜਿਨ੍ਹਾਂ ਨਾਲ ਕਦੇ-ਕਦੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਕਿ ਇਨਸਾਨ ਦੀ ਜ਼ਿੰਦਗੀ ਹੀ ਖ਼ਤਮ ਹੋ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮੁੰਡੇ ਨੂੰ ਰਾਤ ਸਮੇਂ ਸੌਣ ਲੱਗਿਆਂ ਇਕ ਗਲਤੀ ਕਾਰਨ ਦਰਦਨਾਕ ਮੌਤ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹੁਸ਼ਿਆਰਪੁਰ ਦੇ ਮੁਹੱਲਾ ਪ੍ਰੇਮਗੜ੍ਹ ਦੀ ਹੈ। ਜਿਥੇ ਇੱਕ ਨੌਜਵਾਨ ਸੁਨੀਲ ਕੁਮਾਰ ਪੁੱਤਰ ਰਾਜੇਸ਼ ਕੁਮਾਰ ਨਾਲ ਵਾਪਰੀ ਇਸ ਘਟਨਾ ਨੇ 21 ਸਾਲਾ ਨੌਜਵਾਨ ਦੀ ਜਾਨ ਲੈ ਲਈ ਹੈ।

ਇਹ ਘਟਨਾ ਸ਼ਨੀਵਾਰ ਰਾਤ ਸਮੇਂ  7 ਵਜੇ ਦੇ ਕਰੀਬ ਵਾਪਰੀ ਜਦੋਂ ਉਕਤ ਨੌਜਵਾਨ ਰੋਜ਼ ਦੀ ਰੁਟੀਨ ਦੀ ਤਰ੍ਹਾਂ ਰਾਤ ਦੀ ਰੋਟੀ ਖਾਣ ਤੋਂ ਬਾਅਦ ਆਪਣੇ ਕਮਰੇ ਵਿਚ ਚਲਾ ਗਿਆ। ਜਦੋਂ ਇਹ ਲੜਕਾ ਰਾਤ ਨੂੰ ਸੌਣ ਦੀ ਤਿਆਰੀ ਕਰ ਰਿਹਾ ਸੀ ਤਾਂ ਸਿਰ ਦਰਦ ਹੋਣ ਕਾਰਨ ਸੁਨੀਲ ਵੱਲੋਂ ਗਲਤੀ ਨਾਲ ਸਿਰ ਦਰਦ ਦੀ ਦਵਾਈ ਦੀ ਜਗ੍ਹਾ ਤੇ ਕੋਈ ਹੋਰ ਦਵਾਈ ਖਾ ਲਈ ਗਈ। ਜਿਸ ਕਾਰਨ ਨੌਜਵਾਨ ਦੀ ਹਾਲਤ ਗੰਭੀਰ ਹੋਣ ਤੇ ਉਸ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ।

ਇਸ ਹਾਲਤ ਦੇ ਵਿੱਚ ਹੀ ਪਰਿਵਾਰ ਵੱਲੋਂ ਨੌਜਵਾਨ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਦਾਖਲ ਕਰਾਇਆ ਗਿਆ। ਨੌਜਵਾਨ ਦੀ ਸਥਿਤੀ ਨੂੰ ਦੇਖਦੇ ਹੋਏ ਇੱਕ ਨਿੱਜੀ ਹਸਪਤਾਲ ਵਿਚ ਭੇਜ ਦਿੱਤਾ ਗਿਆ।  ਜਿੱਥੇ ਪਹੁੰਚ ਕੇ ਨੌਜਵਾਨ  ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸਿਟੀ ਦੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼  ਪੋ-ਸ-ਟ-ਮਾ-ਰ-ਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ  ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਮਾਂ ਦੇ ਬਿਆਨਾਂ ਦੇ ਆਧਾਰ ਤੇ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਕਿਸਾਨ ਅੰਦੋਲਨ ਕਰਕੇ ਮੋਦੀ ਸਰਕਾਰ ਲੀ ਆਈ ਮਾੜੀ ਖਬਰ – ਲੱਗਾ ਇਹ ਵੱਡਾ ਝੱਟਕਾ
                                                                
                                
                                                                    
                                    Next Postਦੂਰ ਫਿੱਟੇ  ਮੂੰਹ : ਸਾਰਾ ਪ੍ਰੀਵਾਰ ਅਤੇ ਰਿਸ਼ਤੇਦਾਰ ਬਰਾਤ ਨੂੰ ਉਡੀਕ ਦੇ ਰਹੇ ਪਰ ਲਾੜੇ ਨੇ ਇਸ ਕਾਰਨ ਕਰਤਾ ਇਨਕਾਰ
                                                                
                            
               
                            
                                                                            
                                                                                                                                            
                                    
                                    
                                    



