BREAKING NEWS
Search

ਪੰਜਾਬ ਚ ਵਿਆਹ ਸ਼ਾਦੀਆਂ ਵਾਲਿਆਂ ਲਈ ਚੰਨੀ ਸਰਕਾਰ ਨੇ ਹੁਣ ਕਰਤਾ ਇਹ ਹੁਕਮ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਹੀ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਜਿੱਥੇ ਕਰੋਨਾ ਪਾਬੰਦੀਆਂ ਵਿੱਚ ਢਿੱਲ ਦਿੱਤੇ ਜਾਣ ਤੋਂ ਬਾਅਦ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਨੂੰ ਮੁੜ ਤੋਂ ਆਰਥਿਕ ਮੰਦੀ ਦੇ ਦੌਰ ਵਿਚੋਂ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਰਕਾਰ ਵੱਲੋਂ ਵੀ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਕੁਝ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ। ਜਿੱਥੇ ਸਰਕਾਰ ਵੱਲੋਂ ਕ੍ਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਹੈ। ਉੱਥੇ ਹੀ ਆਖਿਆ ਜਾ ਰਿਹਾ ਹੈ ਕਿ ਕਰੋਨਾ ਨੂੰ ਅਜੇ ਖਤਮ ਹੋਇਆ ਨਾ ਸਮਝਿਆ ਜਾਵੇ। ਇਸ ਲਈ ਇਨ੍ਹਾਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਜਿਸ ਸਦਕਾ ਲੋਕ ਸੁਰੱਖਿਅਤ ਰਹਿ ਸਕਣ। ਹੁਣ ਪੰਜਾਬ ਵਿੱਚ ਵਿਆਹ ਸ਼ਾਦੀਆਂ ਵਾਲਿਆਂ ਲਈ ਸੂਬਾ ਸਰਕਾਰ ਵੱਲੋਂ ਹੁਕਮ ਲਾਗੂ ਕਰ ਦਿੱਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਸੂਬੇ ਅੰਦਰ ਲਾਗੂ ਕੀਤੀਆਂ ਗਈਆਂ ਕਰੋਨਾ ਹਦਾਇਤਾਂ ਨੂੰ 31 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਉਥੇ ਹੀ ਉਨ੍ਹਾਂ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਾਂ ਮੁਤਾਬਕ ਪੰਜਾਬ ਵਿਚ ਹੁਣ ਵਿਆਹ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਇਨਡੋਰ ਪ੍ਰੋਗਰਾਮ ਲਈ 400 ਵਿਅਕਤੀ, ਅਤੇ ਆਓਟਡੋਰ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ 600 ਕਰ ਦਿੱਤੀ ਗਈ ਹੈ।

ਉਥੇ ਹੀ ਲੋਕਾਂ ਨੂੰ ਸਮਾਜਿਕ ਦੂਰੀ ਅਤੇ ਟੀਕਾਕਰਨ ਦਾ ਧਿਆਨ ਰੱਖੇ ਜਾਣ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੇ ਘੱਟੋ ਘੱਟ 1 ਡੋਜ਼ ਲੱਗੀ ਹੋਣੀ ਲਾਜ਼ਮੀ ਹੈ। 18 ਸਾਲ ਤੋਂ ਵੱਧ ਉਮਰ ਦੇ ਉਹ ਲੋਕ ਹੀ ਸਵੀਮਿੰਗ ਪੂਲ ਤੇ ਜਿੰਮ ਵਾਸਤੇ ਆ ਸਕਦੇ ਹਨ ਜਿਨ੍ਹਾਂ ਦਾ ਟੀਕਾਕਰਨ ਹੋਇਆ ਹੋਵੇਗਾ।

ਇਸ ਤਰਾਂ ਹੀ ਸਿਨੇਮਾ-ਹਾਲ ,ਰੈਸਟੋਰੈਂਟ, ਬਾਰ, ਮਾਲ, ਕੋਚਿੰਗ ਸੈਂਟਰ, ਚਿੜੀਆਘਰ ਅਤੇ ਮਿਊਜ਼ੀਅਮ ਵਿੱਚ ਆਉਣ ਵਾਲੇ ਲੋਕਾਂ ਦੀ ਗਿਣਤੀ ਨੂੰ ਦੋ ਤਿਹਾਈ ਫੀਸਦੀ ਭੀੜ ਦੇ ਆਉਣ ਤੇ ਹੀ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਨ੍ਹਾਂ ਸਾਰੇ ਸਥਾਨਾਂ ਉਪਰ ਆਉਣ ਵਾਲੇ ਲੋਕਾਂ ਲਈ , ਅਤੇ ਸਟਾਫ ਲਈ ਟੀਕਾਕਰਣ ਹੋਣਾ ਲਾਜ਼ਮੀ ਕੀਤਾ ਗਿਆ ਹੈ।