

ਪੰਜਾਬ ਵਿੱਚ ਈਦ ਦੀ ਛੁੱਟੀ ਦੀ ਤਾਰੀਖ ਵਿੱਚ ਬਦਲਾਅ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨਵੇਂ ਨੋਟੀਫਿਕੇਸ਼ਨ ਮੁਤਾਬਕ ਹੁਣ ਈਦ ਦੀ ਸਰਕਾਰੀ ਛੁੱਟੀ 28 ਮਈ ਨੂੰ ਮਨਾਈ ਜਾਵੇਗੀ। ਪਹਿਲਾਂ ਇਹ ਛੁੱਟੀ 27 ਮਈ ਲਈ ਐਲਾਨੀ ਗਈ ਸੀ।
ਸਰਕਾਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਕੀਤੀ ਗਈ ਸੋਧ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਨਵੇਂ ਹੁਕਮਾਂ ਅਨੁਸਾਰ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ 28 ਮਈ ਨੂੰ ਬੰਦ ਰਹਿਣਗੇ। ਇਸ ਸਬੰਧੀ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
