BREAKING NEWS
Search

ਪੰਜਾਬ ਚ ਵੋਟਾਂ ਚ ਖੜੇ ਇਸ ਉਮੀਦਵਾਰ ਨੂੰ ਆਇਆ ਅਟੈਕ, ਹਸਪਤਾਲ ਦਾਖਲ ਹੋ ਰਹੀਆਂ ਅਰਦਾਸਾਂ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਤਿਆਰੀਆਂ ਕੀਤੀਆਂ ਗਈਆਂ ਸਨ ਅਤੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਚੋਣ ਪ੍ਰਚਾਰ ਵੀ ਸ਼ੁਰੂ ਕੀਤਾ ਗਿਆ ਅਤੇ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਦੀ ਪਾਲਣਾ ਵੀ ਕੀਤੀ ਗਈ। ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਆਪਣੇ ਚੋਣ ਮੈਦਾਨ ਵਿੱਚ ਉਮੀਦਵਾਰ ਉਤਾਰੇ ਗਏ ਉਥੇ ਹੀ ਬਹੁਤ ਸਾਰੇ ਲੋਕਾਂ ਨੂੰ ਕਈ ਪਾਰਟੀਆਂ ਵਿੱਚ ਟਿਕਟ ਨਾ ਮਿਲਣ ਦੇ ਕਾਰਨ ਆਜ਼ਾਦ ਉਮੀਦਵਾਰ ਦੇ ਤੌਰ ਤੇ ਵੀ ਸਿਆਸਤ ਵਿੱਚ ਆਪਣੀ ਕਿਸਮਤ ਅਜਮਾਈ ਗਈ ਹੈ। 20 ਫਰਵਰੀ ਨੂੰ ਹੋਈਆਂ ਪੰਜਾਬ ਵਿੱਚ ਇਹ ਚੋਣਾਂ ਜਿਥੇ ਅਮਨ-ਅਮਾਨ ਨਾਲ ਸੰਪੂਰਨ ਹੋਈਆ, ਉੱਥੇ ਹੀ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

ਇਸ ਸਮੇਂ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ 10 ਮਾਰਚ ਉਪਰ ਲੱਗੀ ਹੋਈ ਹੈ ਜਿਸ ਦਿਨ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਘੋਸ਼ਤ ਕੀਤੇ ਜਾਣਗੇ। ਉੱਥੇ ਹੀ ਪੰਜਾਬ ਦੀ ਸਿਆਸਤ ਨਾਲ ਜੁੜੀਆਂ ਹੋਈਆਂ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਵਿੱਚ ਵੋਟਾਂ ਤੇ ਖੜ੍ਹੇ ਇਸ ਉਮੀਦਵਾਰ ਨੂੰ ਅਟੈਕ ਹੋਣ ਕਾਰਨ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਸ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਸਮਰਾਲਾ ਤੋ ਸਾਹਮਣੇ ਆਈ ਹੈ ਜਿੱਥੇ ਸਮਰਾਲਾ ਹਲਕੇ ਤੋਂ ਆਜਾਦ ਉਮੀਦਵਾਰ ਦੇ ਤੌਰ ਤੇ ਵਿਧਾਇਕ ਅਮਰੀਕ ਸਿੰਘ ਵੱਲੋਂ ਹੋਈਆ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲਿਆ ਗਿਆ ਹੈ। ਉੱਥੇ ਹੀ ਬੀਤੀ ਰਾਤ ਉਨ੍ਹਾਂ ਨੂੰ ਅਚਾਨਕ ਹੀ ਅਟੈਕ ਆ ਗਿਆ ਜਿਸ ਕਾਰਨ ਉਨ੍ਹਾਂ ਦੀ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਮੋਹਾਲੀ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਘਰ ਵਿੱਚ ਅਮਰੀਕ ਸਿੰਘ ਅਤੇ ਉਨ੍ਹਾਂ ਦੀ ਪਤਨੀ ਹੀ ਮੌਜੂਦ ਸਨ।

ਕੱਲ ਰਾਤ ਦੇ ਸਮੇਂ ਜਿਥੇ ਉਨ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਤੁਰੰਤ ਹੀ ਉਹਨਾਂ ਦੇ ਸਿਰ ਦਾ ਅਪ੍ਰੇਸ਼ਨ ਕੀਤਾ ਗਿਆ ਹੈ ਅਤੇ ਇਸ ਸਮੇਂ ਹਸਪਤਾਲ ਦੇ ਆਈਸੀਯੂ ਵਿਚ ਜੇਰੇ ਇਲਾਜ ਹਨ। ਉਥੇ ਹੀ ਉਨ੍ਹਾਂ ਦੇ ਪੁੱਤਰ ਅਤੇ ਪੋਤਰੇ ਵੱਲੋਂ ਵੀ ਹਸਪਤਾਲ ਪਹੁੰਚ ਕੀਤੀ ਗਈ ਹੈ ਅਤੇ ਦਸਿਆ ਗਿਆ ਹੈ ਕਿ ਉਨ੍ਹਾਂ ਦੀ ਸਥਿਤੀ ਇਸ ਸਮੇਂ ਸਥਿਰ ਬਣੀ ਹੋਈ ਹੈ।