ਪੰਜਾਬ ‘ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ਵਿੱਚ ਤਪਦੀ ਗਰਮੀ ਦੇ ਵਿਚਕਾਰ ਵਿਦਿਆਰਥੀਆਂ ਅਤੇ ਸਰਕਾਰੀ ਮੁਲਾਜ਼ਮਾਂ ਲਈ ਸੁਖਦਾਈ ਖ਼ਬਰ ਸਾਹਮਣੇ ਆਈ ਹੈ। 1 ਮਈ, ਜੋ ਕਿ ਸ਼ੁੱਕਰਵਾਰ ਨੂੰ ਪੈਂਦਾ ਹੈ, ਨੂੰ ਸਾਰੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਜ਼ਦੂਰ ਦਿਵਸ ਦੇ ਮੌਕੇ ‘ਤੇ ਇਹ ਛੁੱਟੀ ਦਿੱਤੀ ਜਾ ਰਹੀ ਹੈ, ਜਿਸ ਕਰਕੇ ਸਰਕਾਰੀ ਕੰਮਕਾਜ ਮੁਕੰਮਲ ਤੌਰ ‘ਤੇ ਬੰਦ ਰਹੇਗਾ। ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਸਿੱਖਿਆ ਸੰਸਥਾਵਾਂ ਵਿੱਚ ਛੁੱਟੀ ਰਹੇਗੀ।