BREAKING NEWS
Search

ਪੰਜਾਬ ਚ ਸਕੂਲਾਂ ਦੇ ਸਮੇਂ ਚ ਕੀਤੀ ਗਈ ਇਹ ਤਬਦੀਲੀ – ਹੁਣ ਏਨੇ ਤੋਂ ਏਨੇ ਵਜੇ ਤੱਕ ਲਗਣ ਗਏ ਸਕੂਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਦੌਰ ਵਿੱਚ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਸੀ। ਉਥੇ ਹੀ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖੀ ਗਈ ਸੀ ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਕਰੋਨਾ ਕੇਸਾਂ ਇਸ ਵਿਚ ਆਈ ਕਮੀ ਤੋਂ ਬਾਅਦ ਜਿਥੇ ਵਿਦਿਅਕ ਅਦਾਰਿਆਂ ਨੂੰ ਮੁੜ ਕਰੋਨਾ ਪਾਬੰਦੀਆਂ ਦੇ ਨਾਲ ਖੋਲ ਦਿੱਤਾ ਗਿਆ ਸੀ। ਉੱਥੇ ਹੀ ਸਕੂਲ ਵਿੱਚ ਆਉਣ ਵਾਲੇ ਬੱਚਿਆਂ ਦੇ ਸਮੇਂ ਵਿੱਚ ਵੀ ਤਬਦੀਲੀ ਕੀਤੀ ਗਈ ਸੀ। ਸਿੱਖਿਆ ਵਿਭਾਗ ਵੱਲੋਂ ਜਿੱਥੇ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਦੇਖਦੇ ਹੋਏ ਮੌਸਮ ਦੇ ਅਨੁਸਾਰ ਸਕੂਲ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਹੈ।

ਉੱਥੇ ਹੀ ਹੁਣ ਗਰਮੀ ਦਾ ਮੌਸਮ ਆਉਣ ਤੇ ਵਿਭਾਗ ਵੱਲੋਂ ਕਈ ਫੈਸਲੇ ਲਏ ਜਾ ਰਹੇ ਹਨ। ਹੁਣ ਪੰਜਾਬ ਦੇ ਸਕੂਲਾਂ ਦੇ ਸਮੇਂ ਵਿੱਚ ਕੀਤੀ ਗਈ ਇਹ ਤਬਦੀਲੀ ਜਿੱਥੇ ਐਨੇ ਤੋਂ ਏਨੇ ਵਜੇ ਤੱਕ ਸਕੂਲ ਲੱਗਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰ ਦਿੱਤੀ ਗਈ ਹੈ। ਜਿੱਥੇ ਹੁਣ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਹੁਣ ਬੱਚੇ 1 ਅਪ੍ਰੈਲ ਤੋਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸਕੂਲ ਆਉਣਗੇ।

ਜਿੱਥੇ ਪਹਿਲਾਂ ਸਕੂਲਾਂ ਦਾ ਸਮਾਂ 8 ਵਜੇ ਸ਼ੁਰੂ ਹੁੰਦਾ ਸੀ ਅਤੇ ਬਾਅਦ ਦੁਪਹਿਰ 2 ਵੱਜ ਕੇ ਪੰਜਾਹ ਮਿੰਟ ਤੇ ਛੁੱਟੀ ਕੀਤੀ ਜਾਂਦੀ ਸੀ। ਉਥੇ ਹੀ ਸਮੇਂ ਵਿੱਚ ਕੀਤੀ ਗਈ ਮੌਸਮ ਦੀ ਤਬਦੀਲੀ ਦੇ ਕਾਰਨ ਇਹ ਸਮਾਂ ਹੁਣ ਸਵੇਰੇ 8 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਕਰ ਦਿੱਤਾ ਗਿਆ ਹੈ।

ਹੁਣ ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਮੌਸਮ ਦੇ ਕਾਰਨ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਨਵਾਂ ਜਾਰੀ ਕੀਤਾ ਗਿਆ ਸਮਾਂ 1 ਅਪ੍ਰੈਲ 2022 ਤੋਂ ਲੈ ਕੇ 30 ਸਤੰਬਰ 2022 ਤੱਕ ਲਾਗੂ ਰਹੇਗਾ। ਪੰਜਾਬ ਦੇ ਸਾਰੇ ਸਰਕਾਰੀ ਸਕੂਲ ਹੁਣ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ।