ਪੰਜਾਬ ‘ਚ ਸੋਮਵਾਰ ਨੂੰ ਛੁੱਟੀ ਦਾ ਐਲਾਨ!

ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ 1 ਸਤੰਬਰ, ਦਿਨ ਸੋਮਵਾਰ ਨੂੰ ਮਨਾਇਆ ਜਾਵੇਗਾ। ਇਸ ਮੌਕੇ ‘ਤੇ ਪੰਜਾਬ ਸਰਕਾਰ ਨੇ ਸੂਬੇ ਵਿੱਚ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਇਹ ਗੱਲ ਧਿਆਨਯੋਗ ਹੈ ਕਿ 1 ਸਤੰਬਰ ਨੂੰ ਗਜ਼ਟਿਡ ਛੁੱਟੀ ਨਹੀਂ, ਸਗੋਂ ਰਾਖਵੀਂ ਛੁੱਟੀ ਹੋਵੇਗੀ, ਇਸ ਲਈ ਇਸ ਦਿਨ ਸਕੂਲ ਤੇ ਕਾਲਜ ਹਮੇਸ਼ਾਂ ਵਾਂਗ ਖੁੱਲ੍ਹੇ ਰਹਿਣਗੇ।

ਪੰਜਾਬ ਸਰਕਾਰ ਦੀ ਰਾਖਵੀਂ ਛੁੱਟੀਆਂ ਦੀ ਸੂਚੀ ਵਿੱਚ 1 ਸਤੰਬਰ ਦੀ ਛੁੱਟੀ ਵੀ ਦਰਜ ਕੀਤੀ ਗਈ ਹੈ। ਇਸ ਸੂਚੀ ਵਿੱਚ ਕੁੱਲ 28 ਰਾਖਵੀਂ ਛੁੱਟੀਆਂ ਹਨ, ਜਿਨ੍ਹਾਂ ਵਿਚੋਂ ਸਰਕਾਰੀ ਕਰਮਚਾਰੀ ਆਪਣੀ ਸਹੂਲਤ ਅਨੁਸਾਰ 2 ਛੁੱਟੀਆਂ ਚੁਣ ਸਕਦੇ ਹਨ।

ਇਸੇ ਨਾਲ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਲੋਕਲ ਛੁੱਟੀ ਦੇ ਐਲਾਨ ਦੀ ਮੰਗ ਕੀਤੀ ਗਈ ਹੈ, ਪਰ ਇਸ ਬਾਰੇ ਹਾਲੇ ਤੱਕ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਕ ਫੈਸਲਾ ਜਾਂ ਬਿਆਨ ਸਾਹਮਣੇ ਨਹੀਂ ਆਇਆ।