BREAKING NEWS
Search

ਪੰਜਾਬ ਚ ਸੋਸ਼ਲ ਮੀਡੀਆ ਉਪਰ ਇਹ ਕੰਮ ਕਰਨ ਵਾਲਿਆਂ ਦੀ ਹੁਣ ਨਹੀਂ ਹੋਵੇਗੀ ਖੈਰ – ਹੋ ਜਾਵੋ ਸਾਵਧਾਨ

ਆਈ ਤਾਜ਼ਾ ਵੱਡੀ ਖਬਰ 

ਚੋਣ ਕਮਿਸ਼ਨ ਵੱਲੋਂ ਜਿੱਥੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਉਥੇ ਹੀ ਸ਼ਨੀਵਾਰ ਤੋਂ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਸਾਰੀਆਂ ਪਾਰਟੀਆਂ ਨੂੰ ਲਾਗੂ ਕੀਤੇ ਗਏ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਹੀ ਚੋਣਾਂ ਵਾਸਤੇ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਜਿੱਥੇ ਚੋਣ ਕਮਿਸ਼ਨ ਵੱਲੋਂ ਹੁਣ ਕਰੋਨਾ ਟੀਕਾਕਰਣ ਸਰਟੀਫਿਕੇਟਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਅਤੇ ਤਸਵੀਰ ਹਟਾਏ ਜਾਣ ਦੇ ਆਦੇਸ਼ ਲਾਗੂ ਕੀਤੇ ਹਨ ਉਥੇ ਹੀ ਡੋਰ ਟੂ ਡੋਰ ਪ੍ਰਚਾਰ ਕਰਨ ਵਾਸਤੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਪੰਜ ਵਿਅਕਤੀਆਂ ਦੇ ਜਾਣ ਨੂੰ ਇਜਾਜ਼ਤ ਦਿੱਤੀ ਹੈ।

ਉੱਥੇ ਹੀ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਵੀ ਕਰੋਨਾ ਸਥਿਤੀ ਅਤੇ ਚੋਣਾਂ ਨੂੰ ਵੇਖਦੇ ਹੋਏ ਫੈਸਲੇ ਲਏ ਜਾ ਰਹੇ ਹਨ ਅਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਸੋਸ਼ਲ ਮੀਡੀਆ ਤੇ ਇਹ ਕੰਮ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਹੋਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਚੋਣਾਂ ਦੇ ਹਾਲਾਤਾਂ ਅਤੇ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਇੱਥੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਅਮਨ ਅਤੇ ਸ਼ਾਂਤੀ ਨੂੰ ਸਥਾਪਤ ਕੀਤਾ ਜਾ ਰਿਹਾ ਹੈ ਉਥੇ ਕਿ ਅੰਮ੍ਰਿਤਸਰ ਦੇ ਵਿੱਚ ਵੀ ਡਿਪਟੀ ਕਮਿਸ਼ਨਰ ਵੱਲੋਂ 144 ਧਾਰਾ ਲਾਗੂ ਕਰ ਦਿੱਤੀ ਗਈ ਹੈ।

ਉਥੇ ਹੀ ਚੋਣਾਂ ਨੂੰ ਦੇਖਦੇ ਹੋਏ ਪੁਲਿਸ ਅਧਿਕਾਰੀ ਜੁਗਰਾਜ ਸਿੰਘ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਾਰੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਲਾਇਸੰਸੀ ਹਥਿਆਰ ਜਮਾ ਕਰਵਾ ਦੇਣ। ਅਗਰ ਕੋਈ ਵੀ ਵਿਅਕਤੀ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕਰਦਾ ਤਾਂ ਉਹਨਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋ ਸਕਦੀ ਹੈ।

ਉਥੇ ਹੀ ਉਨ੍ਹਾਂ ਲੋਕਾਂ ਨੂੰ ਵੀ ਖਾਸ ਚੇਤਾਵਨੀ ਜਾਰੀ ਕੀਤੀ ਗਈ ਹੈ ਜਿਨ੍ਹਾਂ ਵੱਲੋਂ ਸੋਸ਼ਲ ਮੀਡੀਆ ਉੱਪਰ ਕਈ ਤਰ੍ਹਾਂ ਦੀਆਂ ਵੀਡੀਓ ਪਾਈਆਂ ਜਾਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਹੁਣ ਹਥਿਆਰਾਂ ਸਮੇਤ ਕੋਈ ਵੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਪਰ ਨਾ ਪਾਉਣ ਦਾ ਅਦੇਸ਼ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਜਿਥੇ ਚੋਣਾਂ ਦਾ ਮਾਹੌਲ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਇਸ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤੀ ਜਾ ਰਹੀ ਹੈ।