BREAKING NEWS
Search

ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਅਹਿਮ ਖਬਰ, ਮੰਗਾਂ ਨਾ ਮੰਨੀਆਂ ਤਾਂ ਭਲਕੇ ਕਰਨਗੇ ਇਹ ਚੱਕਾ ਜਾਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ ਉਥੇ ਹੀ ਵੱਖ-ਵੱਖ ਵਿਭਾਗਾਂ ਦੇ ਵਿੱਚ ਬਹੁਤ ਸਾਰੇ ਕਰਮਚਾਰੀਆਂ ਵਿਚ ਅਜੇ ਵੀ ਸਰਕਾਰ ਪ੍ਰਤੀ ਰੋਸ ਹੈ ਉਨ੍ਹਾਂ ਦੀਆਂ ਮੰਗਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਨੌਜਵਾਨਾਂ ਦੀ ਬੇਰੁਜਗਾਰੀ ਨੂੰ ਦੂਰ ਕੀਤੇ ਜਾਣ ਲਈ ਰੋਜ਼ਗਾਰ ਮੁਹਈਆ ਕਰਵਾਏ ਜਾਣ ਦੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਵੱਖ ਵੱਖ ਵਿਭਾਗਾਂ ਦੇ ਵਿਚ ਕਈ ਸਾਲਾਂ ਤੋਂ ਠੇਕੇ ਤੇ ਭਰਤੀ ਕੀਤੇ ਗਏ ਕਰਮਚਾਰੀਆਂ ਵੱਲੋਂ ਉਨ੍ਹਾਂ ਨੂੰ ਪੱਕੇ ਨਾ ਕੀਤੇ ਜਾਣ ਦੇ ਕਾਰਣ ਉਹਨਾਂ ਵਿੱਚ ਸਰਕਾਰ ਦੇ ਪ੍ਰਤੀ ਰੋਸ ਵਿਖਾਵਿਆਂ ਤੇ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਹੁਣ ਪੰਜਾਬ ਵਿੱਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ ਜਿੱਥੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਲਕੇ ਚੱਕਾ ਜਾਮ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸਰਕਾਰ ਦੇ ਖਿਲਾਫ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਰੋਸ ਵਿਖਾਵੇ ਕੀਤੇ ਜਾ ਰਹੇ ਹਨ। ਉਥੇ ਹੀ ਪੀਆਰਟੀਸੀ, ਪਨਬਸ ਅਤੇ ਪੰਜਾਬ ਰੋਡਵੇਜ਼ ਦੇ ਠੇਕੇ ਤੇ ਕੰਮ ਕਰ ਰਹੇ ਵਰਕਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨੇ ਜਾਣ ਤੇ 18 ਮਈ ਨੂੰ ਦੁਪਹਿਰ ਦੇ ਬਾਰਾਂ ਵਜੇ ਤੋਂ ਬਾਅਦ ਬੱਸਾਂ ਚਲਾਉਣਾ ਬੰਦ ਕਰ ਦਿੱਤਾ ਜਾਵੇਗਾ।

ਉੱਥੇ ਹੀ ਉਨ੍ਹਾਂ ਵੱਲੋਂ ਚੱਕਾ ਜਾਮ ਕੀਤੇ ਜਾਣ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਉੱਥੇ ਹੀ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਜਿਥੇ ਕੱਚੇ ਕਰਮਚਾਰੀਆਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਪੱਕੇ ਕੀਤੇ ਜਾਣ ਦਾ ਵਾਅਦਾ ਕੀਤਾ ਜਾ ਰਿਹਾ ਹੈ। ਪਰ ਸਰਕਾਰ ਵੱਲੋਂ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ ਹਨ।

ਇਸ ਲਈ ਹੁਣ ਸਾਰੇ ਕਰਮਚਾਰੀਆਂ ਵੱਲੋਂ ਕੀਤੀ ਗਈ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ ਕਿ 18 ਮਈ ਨੂੰ ਬਾਅਦ ਦੁਪਹਿਰ ਇੱਥੇ ਬੱਸਾਂ ਨਹੀਂ ਚਲਾਈਆਂ ਜਾਣਗੀਆਂ,28 ਅਤੇ 29 ਮਈ ਨੂੰ ਇਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਵੀ ਵਿਧਾਇਕਾਂ ਨੂੰ ਸੌਂਪੇ ਜਾਣਗੇ। ਇਨ੍ਹਾਂ ਸਾਰੇ ਕਰਮਚਾਰੀਆਂ ਵੱਲੋਂ ਜਿੱਥੇ ਉਨ੍ਹਾਂ ਦੀ ਪਿਛਲੀ ਰਹਿੰਦੀ ਤਨਖਾਹ ,ਕੱਚੇ ਮੁਲਾਜਮਾਂ ਨੂੰ ਪੱਕੇ ਕਰਨ, ਵਰਕਸ਼ਾਪ ਮੁਲਾਜ਼ਮਾਂ ਨੂੰ ਰੈਗੁਲਰ ਸਟਾਫ ਦੀ ਤਰਜ਼ ਤੇ ਸਰਕਾਰੀ ਛੁੱਟੀਆਂ ਦਿੱਤੇ ਜਾਣ ਅਤੇ ਕੁਝ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਰੋਸ ਵਿਖਾਵਾ ਕੀਤਾ ਜਾ ਰਿਹਾ ਹੈ।