BREAKING NEWS
Search

ਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ, ਇਹਨਾਂ ਵਲੋਂ ਅਣਮਿਥੇ ਸਮੇ ਲਈ ਕੀਤਾ ਗਿਆ ਚੱਕਾ ਜਾਮ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿਥੇ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ, ਉਥੇ ਹੀ ਪੰਜਾਬ ਵੱਲੋਂ ਮੋਹਰੀ ਸੂਬਾ ਬਣ ਕੇ ਇਸ ਸੰਘਰਸ਼ ਦੇ ਵਿਚ ਪੂਰੇ ਦੇਸ਼ ਦੀ ਰਹਿਨੁਮਾਈ ਕੀਤੀ ਗਈ। ਜਿੱਥੇ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਇੱਕ ਸਾਲ ਤੋਂ ਵਧੇਰੇ ਸਮਾਂ ਧੁੱਪ, ਠੰਡ, ਗਰਮੀ ,ਸਰਦੀ,ਮੀਂਹ ਹਨੇਰੀ ਦੇ ਵਿੱਚ ਸੜਕਾਂ ਉਪਰ ਗੁਜ਼ਾਰਿਆ। ਜਿੱਥੇ ਪੰਜਾਬ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਇਸ ਸੰਘਰਸ਼ ਵਿੱਚ ਆਪਣੀ ਸ਼ਮੂਲੀਅਤ ਜਾਰੀ ਰੱਖੀ ਗਈ। ਉੱਥੇ ਸਾਰੇ ਆਗੂਆਂ ਵੱਲੋਂ ਲਗਾਤਾਰ ਆਪਣੇ ਕਿਸਾਨਾਂ ਨੂੰ ਹਮੇਸ਼ਾ ਇਸ ਸੰਘਰਸ਼ ਨੂੰ ਸ਼ਾਂਤਮਈ ਢੰਗ ਨਾਲ ਜਾਰੀ ਰਖਣ ਵਾਸਤੇ ਸਮੇਂ ਸਮੇਂ ਤੇ ਆਦੇਸ਼ ਜਾਰੀ ਕੀਤੇ ਜਾਂਦੇ ਰਹੇ।

ਇਸ ਸੰਘਰਸ਼ ਦੇ ਦੌਰਾਨ ਕਿਸਾਨਾਂ ਵੱਲੋਂ ਟੌਲ ਪਲਾਜ਼ਿਆਂ ਅਤੇ ਹੋਰ ਬਹੁਤ ਸਾਰੀਆਂ ਥਾਂਵਾਂ ਤੇ ਪ੍ਰਦਰਸ਼ਨ ਕੀਤੇ ਗਏ। ਇਸ ਕਿਸਾਨੀ ਸੰਘਰਸ਼ ਦੌਰਾਨ ਬਹੁਤ ਸਾਰੇ ਕਿਸਾਨ ਸ਼ਹੀਦ ਵੀ ਹੋ ਗਏ,ਅਤੇ ਆਖ਼ਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ। ਉਥੇ ਹੀ ਕਿਸਾਨ ਆਗੂਆਂ ਦੇ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਹੈਰਾਨੀਜਨਕ ਖਬਰਾਂ ਆਏ ਦਿਨ ਸਾਹਮਣੇ ਆ ਰਹੀਆਂ। ਹੁਣ ਪੰਜਾਬ ਵਿੱਚ ਸਫਰ ਕਰਨ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮੁਕੇਰੀਆਂ ਤੋਂ ਸਾਹਮਣੇ ਆਇਆ ਹੈ।

ਜਿੱਥੇ ਮੁਕੇਰੀਆਂ ਪੁਲਿਸ ਵੱਲੋਂ ਅੱਜ ਤੋਂ ਚਾਰ ਦਿਨ ਪਹਿਲਾਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨ ਨਿਰਮਲ ਸਿੰਘ ਤੇ ਪੁਲਿਸ ਵੱਲੋਂ ਜੰਗਲਾਤ ਵਿਭਾਗ ਵੱਲੋਂ ਝੂਠਾ ਪਰਚਾ ਦੇਣ ਕਰਕੇ ਹਿਰਾਸਤ ਵਿਚ ਲਿਆ ਗਿਆ ਹੈ। ਇਸ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਮੁਕੇਰੀਆਂ ਦੇ ਥਾਣੇ ਦੇ ਬਾਹਰ ਕਿਸਾਨਾਂ ਵੱਲੋਂ ਇਕੱਠੇ ਹੋ ਕੇ ਜਿੱਥੇ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ

ਉਥੇ ਹੀ ਧਰਨਾ ਦੇ ਵਾਸਤੇ ਪਹੁੰਚਣ ਵਾਲੇ ਕਿਸਾਨਾਂ ਦੀ ਪੁਲਿਸ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਕੋਈ ਵੀ ਗੱਲ ਨਹੀਂ ਸੁਣੀ ਗਈ ਹੈ ਜਿਸ ਕਾਰਨ ਰੋਹ ਵਿੱਚ ਆ ਕੇ ਕਿਸਾਨਾਂ ਵੱਲੋਂ ਹਾਜੀਪੁਰ ਦਸੂਹਾ ਚੌਕ ਵਿਖੇ ਧਰਨਾ ਲਗਾ ਦਿੱਤਾ, ਜਿਸ ਨਾਲ ਕਿਸਾਨਾਂ ਵੱਲੋਂ ਜਲੰਧਰ ਪਠਾਨਕੋਟ ਜੰਮੂ ਮੁੱਖ ਮਾਰਗ ਤੋਂ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ। ਜਿਸ ਨਾਲ ਆਵਾਜਾਈ ਵਿੱਚ ਕਾਫੀ ਵਿਘਨ ਪਿਆ ਅਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।