ਤਰਨਤਾਰਨ – ਤਰਨਤਾਰਨ ਤੋਂ ਆ ਰਹੀ ਇੱਕ ਮਹੱਤਵਪੂਰਨ ਖ਼ਬਰ ਮੁਤਾਬਕ, ਹੜ੍ਹ ਦੇ ਸੰਭਾਵਿਤ ਖਤਰੇ ਨੂੰ ਦੇਖਦਿਆਂ ਹਰੀਕੇ ਹੈੱਡ ਵਰਕਸ ਦੇ ਗੇਟ ਖੋਲ੍ਹ ਦਿੱਤੇ ਗਏ ਹਨ। ਇਹ ਕਦਮ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਵੱਲੋਂ ਹੋਏ ਰੋਸ ਪ੍ਰਗਟਾਵੇ ਤੋਂ ਬਾਅਦ ਚੁੱਕਿਆ ਗਿਆ ਹੈ।
ਕਿਸਾਨਾਂ ਨੇ ਚੇਤਾਵਨੀ ਦਿੱਤੀ ਸੀ ਕਿ ਪਾਣੀ ਦੀ ਮਾਤਰਾ ਲਗਾਤਾਰ ਵੱਧ ਰਹੀ ਹੈ ਅਤੇ ਜੇਕਰ ਗੇਟ ਸਮੇਂ ‘ਤੇ ਨਾ ਖੋਲ੍ਹੇ ਗਏ, ਤਾਂ ਹੜ੍ਹ ਦੀ ਸਥਿਤੀ ਬਣ ਸਕਦੀ ਹੈ। ਉਨ੍ਹਾਂ ਨੇ ਇਹ ਵੀ ਯਾਦ ਦਿਵਾਇਆ ਕਿ 2 ਸਾਲ ਪਹਿਲਾਂ ਇਨ੍ਹਾਂ ਹਾਲਾਤਾਂ ਕਰਕੇ ਕਈ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਗਏ ਸਨ ਅਤੇ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ।
ਪਾਣੀ ਦੇ ਵਧ ਰਹੇ ਦਬਾਅ ਕਾਰਨ ਕਈ ਖੇਤਾਂ ਦੀ ਜ਼ਮੀਨ ਪਹਿਲਾਂ ਹੀ ਨਰਮ ਹੋਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਕਿਸਾਨਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਸੀ। ਹੁਣ ਗੇਟ ਖੁਲ੍ਹਣ ਨਾਲ ਹੜ੍ਹ ਦੇ ਖਤਰੇ ਤੋਂ ਬਚਾਅ ਦੀ ਉਮੀਦ ਜਤਾਈ ਜਾ ਰਹੀ ਹੈ।