ਪੰਜਾਬ ਚ 20 ਜੂਨ ਨੂੰ ਹੋਣ ਜਾ ਰਿਹਾ ਹੁਕਮ ਲਾਗੂ ਜਨਤਾ ਛਾਈ ਖ਼ੁਸ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 20 ਜੂਨ ਤੋਂ ਸੂਬੇ ਭਰ ’ਚ ਆਨਲਾਈਨ ਰਜਿਸਟਰੀ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ। ਹੁਣ ਲੋਕ ਤਹਿਸੀਲ ਦਫ਼ਤਰ ਦੇ ਸੇਵਾ ਕੇਂਦਰ ਤੋਂ ਸਿਰਫ਼ ₹500 ਫੀਸ ਦੇ ਕੇ ਆਪਣੀ ਰਜਿਸਟਰੀ ਲਿਖਵਾ ਸਕਣਗੇ, ਜਿਸਨੂੰ ਕਿਸੇ ਵੀ ਭਾਸ਼ਾ ਵਿੱਚ ਲਿਖਿਆ ਜਾ ਸਕੇਗਾ।

ਮੁੱਖ ਮੰਤਰੀ ਨੇ ਇਹ ਐਲਾਨ ਪਟਿਆਲਾ ਦੇ ਸਨੌਰ ਹਲਕੇ ਦੇ ਪਿੰਡ ਦੁੱਧਨਸਾਧਾਂ ’ਚ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਆਧੁਨਿਕ ਤਹਿਸੀਲ ਕੰਪਲੈਕਸ ਦੇ ਉਦਘਾਟਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਜੰਗ ਛੇੜੀ ਹੋਈ ਹੈ ਅਤੇ ਕੋਈ ਵੀ ਰਿਸ਼ਵਤ ਮੰਗਣ ਵਾਲਾ ਅਧਿਕਾਰੀ ਨਹੀਂ ਬਖ਼ਸ਼ਿਆ ਜਾਵੇਗਾ।

ਭਗਵੰਤ ਮਾਨ ਨੇ ਦੱਸਿਆ ਕਿ ਪਹਿਲਾਂ ਲੋਕ ਤਹਿਸੀਲ ਦਫ਼ਤਰ ਵਿੱਚ ਲੰਬੀ ਪ੍ਰਕਿਰਿਆ ਤੋਂ ਗੁਜ਼ਰਦੇ ਅਤੇ ਭ੍ਰਿਸ਼ਟ ਅਧਿਕਾਰੀ ਉਨ੍ਹਾਂ ਦਾ ਸ਼ੋਸ਼ਣ ਕਰਦੇ ਸਨ, ਪਰ ਹੁਣ ਸਾਰਾ ਪ੍ਰਕਿਰਿਆ ਆਨਲਾਈਨ ਹੋਣ ਨਾਲ ਜਨਤਾ ਨੂੰ ਸਿੱਧੀ ਸੁਵਿਧਾ ਮਿਲੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਰਿਸ਼ਵਤ ਮੰਗੇ ਤਾਂ ਸਰਕਾਰ ਨੂੰ ਸੂਚਿਤ ਕੀਤਾ ਜਾਵੇ।

ਇਸ ਸਮਾਗਮ ਦੌਰਾਨ ਕਈ ਵਧੀਆ ਅਧਿਕਾਰੀ ਤੇ ਸਿਆਸੀ ਨੇਤਾ ਵੀ ਮੌਜੂਦ ਸਨ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੇ ਸਨੌਰ ਨਗਰ ਪੰਚਾਇਤ ਨੂੰ ਵਿਕਾਸ ਲਈ 21 ਕਰੋੜ ਰੁਪਏ ਜਾਰੀ ਕੀਤੇ ਹਨ।