ਪੰਜਾਬ ‘ਚ 23-24 ਸਣੇ 25 ਨਵੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਦੇ ਵਿਦਿਆਰਥੀਆਂ ਅਤੇ ਸਰਕਾਰੀ ਕਰਮਚਾਰੀਆਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਨਮਾਨ ਵਿੱਚ 25 ਨਵੰਬਰ ਨੂੰ ਛੁੱਟੀ ਘੋਸ਼ਿਤ ਕੀਤੀ ਹੈ। ਇਸ ਦਿਨ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਉਦਯੋਗਿਕ ਯੂਨਿਟ ਬੰਦ ਰਹਿਣਗੇ। ਇਹ ਹੁਕਮ ਪ੍ਰਸ਼ਾਸਨ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ ਵੱਲੋਂ ਜਾਰੀ ਕੀਤਾ ਗਿਆ ਹੈ, ਅਤੇ ਸਭ ਨੂੰ ਇਸਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।

ਇਸ ਤੋਂ ਪਹਿਲਾਂ ਹੀ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਕਈ ਰਾਜਾਂ ਨੇ ਸਰਕਾਰੀ ਅਤੇ ਨਿੱਜੀ ਵਿਦਿਅਕ ਸੰਸਥਾਵਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਅਤੇ ਦਿੱਲੀ ਸਰਕਾਰਾਂ ਨੇ 24 ਨਵੰਬਰ ਨੂੰ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਹੋਰ ਕਈ ਰਾਜਾਂ ਦੀ ਵੀ ਸਥਿਤੀ ਸਪਸ਼ਟ ਹੋ ਰਹੀ ਹੈ।

24 ਨਵੰਬਰ 2025 ਨੂੰ ਦੇਸ਼ ਭਰ ਵਿੱਚ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਜਾਵੇਗਾ, ਅਤੇ ਕਈ ਰਾਜਾਂ—ਉੱਤਰ ਪ੍ਰਦੇਸ਼, ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਉੱਤਰਾਖੰਡ—ਵੱਲੋਂ ਇਸ ਮੌਕੇ ‘ਤੇ ਛੁੱਟੀਆਂ ਦਾ ਐਲਾਨ ਹੋ ਚੁੱਕਾ ਹੈ। ਇਸ ਦਿਨ ਸਕੂਲ, ਬੈਂਕ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ, ਜਦਕਿ ਗੁਰਦੁਆਰਿਆਂ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਹੋਣਗੇ। ਉੱਤਰ ਪ੍ਰਦੇਸ਼ ਦੇ ਸਾਰੇ ਸਕੂਲ, ਕਾਲਜ ਅਤੇ ਵਿਦਿਅਕ ਅਦਾਰੇ ਵੀ ਇਸ ਦਿਨ ਖੁੱਲ੍ਹੇ ਨਹੀਂ ਹੋਣਗੇ।

ਲੱਗਾਤਾਰ ਤਿੰਨ ਦਿਨ ਦੀ ਛੁੱਟੀ

ਸ਼ਹੀਦੀ ਦਿਵਸ ਦੇ ਮੌਕੇ ‘ਤੇ ਵਿਦਿਅਕ ਸੰਸਥਾਵਾਂ ਵਿੱਚ ਕੋਈ ਪੜ੍ਹਾਈ ਜਾਂ ਹੋਰ ਕਾਰਜ ਨਹੀਂ ਹੋਵੇਗਾ। 23 ਨਵੰਬਰ ਐਤਵਾਰ ਹੋਣ ਕਰਕੇ ਐਤਵਾਰ ਦੀ ਛੁੱਟੀ ਦੇ ਨਾਲ 24 ਨਵੰਬਰ ਦੀ ਜਨਤਕ ਛੁੱਟੀ ਅਤੇ ਹੁਣ 25 ਨਵੰਬਰ ਦੀ ਸਰਕਾਰੀ ਛੁੱਟੀ ਮਿਲਾ ਕੇ ਵਿਦਿਆਰਥੀਆਂ ਨੂੰ ਲੱਗਾਤਾਰ ਤਿੰਨ ਦਿਨ ਛੁੱਟੀ ਰਹੇਗੀ। ਇਸ ਦੌਰਾਨ ਸਭ ਮੰਤਰਾਲੇ, ਸਰਕਾਰੀ ਵਿਭਾਗ, ਅਦਾਲਤਾਂ, ਨਗਰ ਨਿਗਮ ਦਫ਼ਤਰ ਅਤੇ ਹੋਰ ਸਥਾਨਕ ਸੰਸਥਾਵਾਂ ਪੁਰੀ ਤਰ੍ਹਾਂ ਬੰਦ ਰਹਿਣਗੀਆਂ।