ਪੰਜਾਬ ‘ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ

ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਦੇ ਅਸਰ ਕਾਰਨ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਆਇਆ ਹੈ। ਸੂਬੇ ਵਿੱਚ ਸਵੇਰ ਤੇ ਸ਼ਾਮ ਦੇ ਸਮੇਂ ਫਿਰ ਤੋਂ ਠੰਢ ਮਹਿਸੂਸ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਮੁੜ ਗਰਮ ਕੱਪੜੇ ਪਹਿਨਣੇ ਪੈ ਰਹੇ ਹਨ। ਇਸ ਦਰਮਿਆਨ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਤਾਜ਼ਾ ਅਨੁਮਾਨ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਤੋਂ 25 ਤਾਰੀਖ਼ ਤੱਕ ਮੌਸਮ ਵਿੱਚ ਉਤਾਰ-ਚੜ੍ਹਾਅ ਰਹੇਗਾ। ਅੱਜ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਰੂਪਨਗਰ, ਮਾਨਸਾ, ਸੰਗਰੂਰ, ਪਟਿਆਲਾ, ਨਵਾਂਸ਼ਹਿਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਸਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮਲੇਰਕੋਟਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮੋਗਾ, ਬਰਨਾਲਾ ਅਤੇ ਬਠਿੰਡਾ ਵਿੱਚ ਗੜ੍ਹੇ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ।

ਮੌਸਮ ਵਿਭਾਗ ਦੇ ਡਾਇਰੈਕਟਰ ਸਰਿੰਦਰ ਪਾਲ ਦੇ ਮੁਤਾਬਕ ਅੱਜ ਵੀ ਕੁਝ ਇਲਾਕਿਆਂ ਵਿੱਚ ਮੀਂਹ ਹੋ ਸਕਦਾ ਹੈ। 22 ਅਤੇ 25 ਤਾਰੀਖ਼ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ, ਜਦਕਿ 21, 23 ਅਤੇ 24 ਤਾਰੀਖ਼ ਨੂੰ ਮੌਸਮ ਸੁੱਕਾ ਰਹੇਗਾ।

ਤਾਪਮਾਨ ਦੇ ਹਿਸਾਬ ਨਾਲ ਅਗਲੇ 48 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਦੀ ਕਮੀ ਆ ਸਕਦੀ ਹੈ, ਜਿਸ ਤੋਂ ਬਾਅਦ ਫਿਰ ਇੰਨਾ ਹੀ ਵਾਧਾ ਦਰਜ ਹੋਵੇਗਾ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਤਾਪਮਾਨ 2.7 ਡਿਗਰੀ ਘੱਟ ਹੋਇਆ ਹੈ, ਜੋ ਆਮ ਨਾਲੋਂ ਕਰੀਬ 6.1 ਡਿਗਰੀ ਘੱਟ ਹੈ।

ਅੱਜ ਲਈ ਮੀਂਹ, ਬਿਜਲੀ ਚਮਕਣ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਇਹ 20.8 ਡਿਗਰੀ ਰਿਹਾ।