BREAKING NEWS
Search

ਪੰਜਾਬ ਚ 3 ਦਿਨਾਂ ਲਈ ਸ਼ਰਾਬ ਦੀ ਵਿਕਰੀ ਬੰਦ ਕਰਨ ਲਈ ਆ ਗਿਆ ਇਹ ਸਰਕਾਰੀ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ‘

ਚੋਣ ਕਮਿਸ਼ਨ ਵੱਲੋਂ ਜਿਥੇ ਚੋਣਾਂ ਨੂੰ ਲੈ ਕੇ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ ਉਥੇ ਹੀ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਵੀ ਪੁਲਸ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਜਿਥੇ 20 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ ਉੱਥੇ ਸੱਭ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਆਪਣੀ ਪਾਰਟੀ ਦੀ ਮਜਬੂਤੀ ਵਾਸਤੇ ਪ੍ਰਚਾਰ ਕੀਤਾ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਦੇ ਅਨੁਸਾਰ ਜਿਥੇ ਉਨ੍ਹਾਂ ਕਰਮਚਾਰੀਆਂ ਦਾ ਟੀਕਾਕਰਨ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਡਿਊਟੀ ਵੋਟਾਂ ਵਿਚ ਲਗਾਈ ਜਾ ਰਹੀ ਹੈ। ਉਥੇ ਹੀ ਲੋਕਾਂ ਨੂੰ ਆਪਣੇ ਹਥਿਆਰ ਵੀ ਨਜ਼ਦੀਕ ਦੇ ਥਾਣਿਆਂ ਵਿੱਚ ਜਮਾਂ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ

। ਹੁਣ ਪੰਜਾਬ ਵਿੱਚ ਤਿੰਨ ਦਿਨਾਂ ਲਈ ਸ਼ਰਾਬ ਦੀ ਵਿਕਰੀ ਬੰਦ ਕਰਨ ਵਾਸਤੇ ਸਰਕਾਰੀ ਹੁਕਮ ਜਾਰੀ ਹੋ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹੁਣ 20 ਫਰਵਰੀ ਦੀਆਂ ਹੋਣ ਵਾਲੀਆਂ ਚੋਣਾਂ ਵਿਚ ਕੁਝ ਦਿਨਾਂ ਦਾ ਸਮਾਂ ਬਾਕੀ ਬਚਿਆ ਹੈ। ਉਥੇ ਹੀ ਚੋਣ ਕਮਿਸ਼ਨ ਵੱਲੋਂ 18 ਤਰੀਕ ਤੋਂ ਲੈ ਕੇ 20 ਫਰਵਰੀ ਤੱਕ ਲਈ ਸ਼ਰਾਬ ਦੀ ਵਿਕਰੀ ਉੱਪਰ ਪਾਬੰਦੀ ਲਗਾ ਦਿੱਤੀ ਹੈ। ਜਿਸ ਨੂੰ ਡਰਾਈ ਡੇਅ ਐਲਾਨਿਆ ਗਿਆ ਹੈ। ਇਨ੍ਹਾਂ ਤਿੰਨ ਦਿਨਾਂ ਦੇ ਦੌਰਾਨ ਜਿਥੇ ਪੰਜਾਬ ਵਿੱਚ ਸ਼ਰਾਬ ਦੀ ਵਿਕਰੀ ਨਹੀਂ ਹੋਵੇਗੀ

ਉਥੇ ਹੀ ਪੰਜਾਬ ਦੇ ਗੁਆਂਢੀ ਸੂਬਿਆਂ ਵਿਚ ਵੀ ਸ਼ਰਾਬ ਦੀ ਵਿਕਰੀ ਉਪਰ ਪਾਬੰਦੀ ਲਗਾਈ ਹੋਈ ਹੈ ਜਿਨ੍ਹਾਂ ਵਿੱਚ ਯੂ ਟੀ ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ,ਰਾਜਸਥਾਨ, ਅਤੇ ਜੰਮੂ ਕਸ਼ਮੀਰ, ਹਰਿਆਣਾ ਸ਼ਾਮਲ ਹਨ।

ਇਨ੍ਹਾਂ ਤਰੀਕਾਂ ਨੂੰ ਇੱਥੇ ਵੀ ਸ਼ਰਾਬ ਦੀ ਵਿਕਰੀ ਨਹੀਂ ਹੋ ਸਕਦੀ ਹੈ। ਕਿਉਂਕਿ ਪੰਜਾਬ ਵਿੱਚ ਵਿਕਰੀ ਉਪਰ ਪਾਬੰਦੀ ਲਗਾਏ ਜਾਣ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਗੁਆਂਢੀ ਸੂਬਿਆਂ ਤੋਂ ਸ਼ਰਾਬ ਲਿਆਂਦੀ ਜਾਂਦੀ ਹੈ ਜਿੱਥੇ ਹੁਣ ਇਸ ਸ਼ਰਾਬ ਦੀ ਗੁਪਤ ਆਵਾਜਾਈ ਦੀ ਕੋਈ ਸੰਭਾਵਨਾ ਨਹੀਂ ਹੋਵੇਗੀ। ਉਥੇ ਹੀ ਚੋਣ ਕਮਿਸ਼ਨ ਵੱਲੋਂ 10 ਮਾਰਚ ਨੂੰ ਵੀ ਸ਼ਰਾਬ ਦੀ ਵਿਕਰੀ ਉਪਰ ਪਾਬੰਦੀ ਲਗਾਈ ਗਈ ਹੈ ਕਿਉਂਕਿ ਉਸ ਦਿਨ ਵੋਟਾਂ ਦੀ ਗਿਣਤੀ ਹੋਣ ਤੋਂ ਬਾਦ ਐਲਾਨ ਹੋਵੇਗਾ। ਇਸ ਲਈ ਚੋਣ ਕਮਿਸ਼ਨ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।