BREAKING NEWS
Search

ਪੰਜਾਬ ਚ 6ਵੀਂ ਤੋਂ 12ਵੀਂ ਤਕ ਦੇ ਬੱਚਿਆਂ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ , ਮਾਪਿਆਂ ਚ ਚਿੰਤਾ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਜਿੱਥੇ ਕਰੋਨਾ ਦੇ ਚਲਦੇ ਹੋਏ ਵਿਦਿਅਕ ਸੰਸਥਾਵਾਂ ਨੂੰ ਬੰਦ ਰੱਖਿਆ ਗਿਆ ਸੀ। ਉਥੇ ਹੀ ਬੱਚਿਆਂ ਦੀ ਪੜਾਈ ਨੂੰ ਸਰਕਾਰ ਵੱਲੋਂ ਆਨਲਾਈਨ ਜਾਰੀ ਰੱਖਿਆ ਗਿਆ ਸੀ। ਪਿਛਲੇ ਸਾਲ ਵਿੱਚ ਇੱਥੇ ਕੁਝ ਪ੍ਰੀਖਿਆਵਾਂ ਨੂੰ ਸਰਕਾਰ ਵੱਲੋਂ ਕ੍ਰੋਨਾ ਦੇ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਰੱਦ ਕਰਨਾ ਪਿਆ ਸੀ। ਉੱਥੇ ਹੀ ਇਸ ਸਾਲ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਸਰਕਾਰ ਵੱਲੋਂ ਰੱਦ ਕੀਤਾ ਗਿਆ। ਕਈ ਵਿਦਿਆਰਥੀਆਂ ਦੇ ਨਤੀਜੇ ਪਹਿਲਾਂ ਹੋਈਆਂ ਪ੍ਰੀਖਿਆਵਾਂ ਦੇ ਅਧਾਰ ਉੱਪਰ ਹੀ ਘੋਸ਼ਿਤ ਕੀਤੇ ਗਏ। ਸਰਕਾਰ ਵੱਲੋਂ ਜਿਥੇ ਪੰਜਾਬ ਵਿਚ ਕਰੋਨਾ ਕੇਸਾਂ ਨੂੰ ਕਾਬੂ ਹੇਠ ਦੇਖਦੇ ਹੋਏ 2 ਅਗਸਤ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਹੈ।

ਜਿੱਥੇ ਕਰੋਨਾ ਤੋਂ ਸੁਰੱਖਿਆ ਲਈ ਸਕੂਲ ਆਉਣ ਵਾਲੇ ਅਧਿਆਪਕਾਂ ਦਾ ਕਰੋਨਾ ਟੀਕਾਕਰਣ ਲਾਜ਼ਮੀ ਕੀਤਾ ਗਿਆ ਹੈ। ਉੱਥੇ ਹੀ ਹੁਣ ਬੱਚਿਆਂ ਦੀਆਂ ਸਤੰਬਰ ਵਿੱਚ ਪ੍ਰੀਖਿਆਵਾਂ ਵੀ ਲਈਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਛੇਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿਸ ਨੂੰ ਲੈ ਕੇ ਮਾਪੇ ਚਿੰਤਾ ਵਿਚ ਹਨ। ਪਿਛਲੇ ਦਿਨੀਂ ਜਿੱਥੇ ਸੋਮਵਾਰ ਤੋਂ ਬੱਚਿਆਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਈਆਂ ਹਨ। ਉਥੇ ਹੀ ਪਹਿਲਾਂ ਪ੍ਰਸ਼ਨ ਪੱਤਰ ਲੀਕ ਹੋ ਗਏ ਸਨ ਜੋ ਕੇ ਯੂ-ਟਿਊਬ ਉੱਪਰ ਅੱਪਲੋਡ ਕੀਤੇ ਗਏ ਸਨ।

ਜਿਸ ਨੂੰ ਲੈ ਕੇ ਅਧਿਆਪਕਾਂ ਵੱਲੋਂ ਚਿੰਤਾ ਜ਼ਾਹਿਰ ਕੀਤੀ ਗਈ ਸੀ। ਇਹ ਪ੍ਰਸ਼ਨ ਪੱਤਰ ਅੰਗਰੇਜ਼ੀ ਤੇ ਇਕ ਵੈਬਸਾਈਟ ਅਨੁਸਾਰ ਯੂਟਿਊਬ ਚੈਨਲ ਤੇ ਵਿਰਦੀ ਬਲਾਗ ਵੱਲੋਂ ਜਾਰੀ ਕੀਤੇ ਗਏ ਸਨ। ਜੋ ਬੱਚਿਆਂ ਦੀਆਂ ਪ੍ਰੀਖਿਆਵਾਂ ਹੁੰਦੀਆਂ ਹਨ ਉਹ ਲੀਕ ਹੋਏ ਸਾਰੇ ਪੇਪਰਾਂ ਨਾਲ ਮੇਲ ਖਾਂਦੀਆਂ ਹਨ। ਨਕਲ ਨੂੰ ਰੋਕਣ ਵਾਸਤੇ ਜਿੱਥੇ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਯੂ-ਟਿਊਬ ਚੈਨਲ ਉਪਰ ਇਨ੍ਹਾਂ ਪੇਪਰਾਂ ਨੂੰ ਲੀਕ ਕੀਤਾ ਜਾ ਰਿਹਾ ਹੈ ।

ਜਿੱਥੇ ਪਹਿਲਾ ਸੋਮਵਾਰ ਨੂੰ ਪੇਪਰ ਲੀਕ ਹੋਏ ਉਥੇ ਹੀ ਮੁੜ ਮੰਗਲਵਾਰ ਨੂੰ ਦੁਬਾਰਾ ਸ਼ਾਮ ਸਮੇਂ 16 ਤਰੀਕ ਨੂੰ ਹੋਣ ਵਾਲੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਵੀ ਲੀਕ ਹੋ ਚੁੱਕੇ ਹਨ। ਉਥੇ ਹੀ ਨਕਲ ਰੋਕੋ ਫਰੰਟ ਦੇ ਮੁਖੀ ਸੁਖਦਰਸ਼ਨ ਸਿੰਘ ਵੱਲੋਂ ਪਹਿਲਾ ਪੇਪਰ ਲੀਕ ਹੋਣ ਤੇ ਵੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ। ਜਿਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਵਿਭਾਗ ਦੇ ਅਧੀਨ ਨਕਲ ਨੂੰ ਰੋਕਣ ਲਈ ਲਿਖਤੀ ਸ਼ਿਕਾਇਤ ਕੀਤੀ ਗਈ ਹੈ। ਪਰ ਉਸ ਤੋਂ ਬਾਅਦ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਮੁੜ ਤੋਂ ਪੇਪਰ ਲੀਕ ਹੋਣ ਦੀ ਘਟਨਾ ਸਾਹਮਣੇ ਆ ਚੁੱਕੀ ਹੈ।