ਪੰਜਾਬ ‘ਚ 9 ਤੇ 10 ਜੁਲਾਈ ਲਈ ਵੱਡੀ ਭਵਿੱਖਬਾਣੀ! ਇਨ੍ਹਾਂ ਜ਼ਿਲ੍ਹਿਆਂ ਵਾਲੇ ਲੋਕ ਹੋ ਜਾਣ ਸਾਵਧਾਨ

ਚੰਡੀਗੜ੍ਹ: ਪੰਜਾਬ ਦੇ ਮੌਸਮ ਬਾਰੇ ਇੱਕ ਅਹਿਮ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਕਈ ਥਾਵਾਂ ‘ਤੇ ਗਰਜ ਮੀਂਹ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ 9 ਜੁਲਾਈ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐੱਸ.ਏ.ਐੱਸ. ਨਗਰ ਜ਼ਿਲ੍ਹਿਆਂ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

ਇਸਦੇ ਨਾਲ ਹੀ 10 ਜੁਲਾਈ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਉਸ ਦਿਨ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਭਾਰੀ ਮੀਂਹ ਅਤੇ ਬਿਜਲੀ ਗਰਜਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਦੇ ਵਾਸੀਆਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਸਕਦਾ ਹੈ, ਜਿਸ ਕਾਰਨ ਆਵਾਜਾਈ ਵਿੱਚ ਰੁਕਾਵਟਾਂ ਆ ਸਕਦੀਆਂ ਹਨ।

ਇਸ ਤੋਂ ਇਲਾਵਾ, ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਐੱਸ.ਏ.ਐੱਸ. ਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਵੀ ਬਿਜਲੀ ਚਮਕਣ ਅਤੇ ਗਰਜ ਦੀ ਸੰਭਾਵਨਾ ਹੈ। ਹਾਲਾਂਕਿ 11 ਤੋਂ 14 ਜੁਲਾਈ ਤੱਕ ਲਈ ਹੁਣ ਤੱਕ ਮੌਸਮ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਹੋਈ।