BREAKING NEWS
Search

ਪੰਜਾਬ : ਛੋਟੇ ਭਰਾ ਨੂੰ ਬਚਾਉਂਦਿਆਂ ਵੱਡੇ ਭਰਾ ਨੂੰ ਮਿਲ ਗਈ ਇਸ ਤਰਾਂ ਖੌਫਨਾਕ ਮੌਤ – ਇਲਾਕੇ ਚ ਪਿਆ ਸੋਗ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰਖਦੇ ਹੋਏ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਦੇ ਪੁਖਤਾ ਕਦਮ ਚੁੱਕੇ ਜਾਂਦੇ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਵੱਲੋਂ ਵੀ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਵਾਸਤੇ ਹਰ ਵਕਤ ਚੌਕਸੀ ਵਰਤੀ ਜਾਂਦੀ ਹੈ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਮੌਤ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਹੋਈ ਹੈ। ਉਥੇ ਹੀ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸਿਆਂ ਵਿਚ ਕਈ ਪਰਵਾਰਾਂ ਦੇ ਨੌਜਵਾਨ ਆਪਣੇ ਮਾਪਿਆਂ ਤੋਂ ਦੂਰ ਹੋ ਜਾਂਦੇ ਹਨ। ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਉਥੇ ਹੀ ਬਹੁਤ ਸਾਰੀਆਂ ਭਿਆਨਕ ਬਿਮਾਰੀਆਂ ਅਤੇ ਅਚਾਨਕ ਵਾਪਰਨ ਵਾਲੇ ਹਾਦਸੇ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੇ ਹਨ।

ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਪੰਜਾਬ ਵਿੱਚ ਇੱਥੇ ਛੋਟੇ ਭਰਾ ਨੂੰ ਬਚਾਉਂਦਿਆਂ ਹੋਇਆ ਵੱਡੇ ਭਰਾ ਦੀ ਖੌਫਨਾਕ ਮੌਤ ਹੋ ਗਈ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੰਮ੍ਰਿਤਸਰ ਦੇ ਹਲਕਾ ਪੂਰਬੀ ਦੇ ਵਾਰਡ ਨੰਬਰ 24 ਦੇ ਇਲਾਕੇ ਰਸੂਲਪੁਰ ਕਲੱਰ ਤੋਂ ਸਾਹਮਣੇ ਆਇਆ ਹੈ।

ਜਿੱਥੇ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਘਰ ਬਿਜਲੀ ਦੀਆਂ ਤਾਰਾਂ ਤੇ ਲਟਕ ਰਹੇ ਇਕ ਕੱਪੜੇ ਨੂੰ ਉਤਾਰਨ ਦੀ ਕੋਸ਼ਿਸ਼ ਛੋਟੇ ਭਰਾ ਵੱਲੋਂ ਕੀਤੀ ਗਈ , ਜੋ ਛੱਤ ਤੇ ਗਿਆ ਸੀ। ਪਰ ਅਚਾਨਕ ਹੀ ਉਹ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ ਜਿਸ ਸਮੇਂ ਉਹ ਕੱਪੜਾ ਉਤਾਰ ਰਿਹਾ ਸੀ। ਇਸ ਦੀ ਖਬਰ ਮਿਲਦੇ ਹੀ ਵੱਡਾ ਭਰਾ ਤੁਰੰਤ ਆਪਣੇ ਛੋਟੇ ਭਰਾ ਨੂੰ ਬਚਾਉਣ ਲਈ ਅੱਗੇ ਵਧਿਆ ਤਾਂ ਉਸ ਦੀ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਜਿਸ ਵੱਲੋਂ ਆਪਣੇ ਭਰਾ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਖੁਦ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਜਿਥੇ 24 ਸਾਲਾ ਇਸ ਨੌਜਵਾਨ ਦੀ ਜਾਨ ਚਲੇ ਗਈ ਉਥੇ ਹੀ ਛੋਟਾ ਭਰਾ ਵੀ ਇਸ ਹਾਦਸੇ ਕਾਰਨ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ। ਜਿਸ ਦੀ ਲੱਤ ਅਤੇ ਬਾਹ ਬੁਰੀ ਤਰ੍ਹਾਂ ਝੁਲਸ ਗਈਆਂ ਹਨ ਅਤੇ ਕੁਝ ਹੋਰ ਸੱਟਾਂ ਵੀ ਲੱਗੀਆਂ ਹੋਈਆਂ ਹਨ ਅਤੇ ਉਸਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੀ।