ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਇਆ ਮੁਫ਼ਤ

ਰਾਹੋਂ ਰੋਡ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਨਾ ਹੋਣ ‘ਤੇ ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਵੱਲੋਂ ਅੱਜ ਲਾਡੋਵਾਲ ਟੋਲ ਪਲਾਜ਼ਾ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨਾ ਦੌਰਾਨ ਟੋਲ ਪਲਾਜ਼ਾ ਨੂੰ ਲਗਭਗ 2 ਘੰਟਿਆਂ ਲਈ ਮੁਫ਼ਤ ਕਰਵਾ ਦਿੱਤਾ ਗਿਆ ਅਤੇ ਕਿਸੇ ਵੀ ਵਾਹਨ ਸਵਾਰ ਤੋਂ ਟੋਲ ਫੀਸ ਨਹੀਂ ਲੈਣ ਦਿੱਤੀ ਗਈ।

ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਕਈ ਸਾਲਾਂ ਤੋਂ ਰਾਹੋਂ ਰੋਡ ਦੇ ਨਿਰਮਾਣ ਦਾ ਕੰਮ ਟਲ ਰਿਹਾ ਹੈ, ਜਿਸ ਕਾਰਨ ਸਥਾਨਕ ਲੋਕ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅੱਜ ਮਿਹਰਬਾਨ ਇਲਾਕੇ ਦੇ ਰਹਿਣ ਵਾਲਿਆਂ ਅਤੇ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਮਿਲ ਕੇ ਟੋਲ ਪਲਾਜ਼ੇ ‘ਤੇ ਧਰਨਾ ਲਗਾ ਕੇ ਵਿਰੋਧ ਦਰਜ ਕਰਵਾਇਆ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਯੂਨੀਅਨ ਨਾਲ ਗੱਲਬਾਤ ਕਰਕੇ ਯਕੀਨ ਦਿਵਾਇਆ ਕਿ 22 ਸਤੰਬਰ ਤੋਂ ਰਾਹੋਂ ਰੋਡ ਦਾ ਨਿਰਮਾਣ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ