BREAKING NEWS
Search

ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਜਾਰੀ ਹੋਇਆ ਇਹ ਹੁਕਮ, ਇਹਨਾਂ ਡਾਕਟਰਾਂ ਲਈ ਆਈ ਮਾੜੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਆਏ ਦਿਨ ਹੀ ਵੱਖ ਵੱਖ ਐਲਾਨ ਕੀਤੇ ਜਾਂਦੇ ਹਨ ਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫ਼ੈਸਲੇ ਵੀ ਕੀਤੇ ਜਾ ਰਹੇ ਹਨ। ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜਿੱਥੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ ਉਥੇ ਹੀ ਆ ਰਹੇ ਇਸ ਬਦਲਾਅ ਨੂੰ ਦੇਖਦੇ ਹੋਏ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਸਰਕਾਰ ਵੱਲੋਂ ਜਿੱਥੇ ਬੇਰੁਜ਼ਗਾਰੀ ਨੂੰ ਦੂਰ ਕਰਨ ਵਾਸਤੇ ਬਹੁਤ ਸਾਰੇ ਰੁਜ਼ਗਾਰ ਵੀ ਲੋਕਾਂ ਨੂੰ ਦਿੱਤੇ ਜਾ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਚੋਣਾਂ ਦੇ ਦੌਰਾਨ ਵੀ ਸਿਹਤ ਅਤੇ ਸਿੱਖਿਆ ਨੂੰ ਮੁੱਖ ਰੱਖਦੇ ਹੋਏ ਇਹ ਚੋਣਾਂ ਲੜੀਆਂ ਗਈਆਂ ਸਨ। ਉਥੇ ਹੀ ਇਨ੍ਹਾਂ ਦੋਹਾਂ ਵਿਭਾਗਾਂ ਦੇ ਨਾਲ ਜੁੜੇ ਹੋਏ ਕਈ ਫੈਸਲੇ ਲਏ ਜਾ ਰਹੇ ਹਨ।

ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਇਹ ਹੁਕਮ ਜਾਰੀ ਹੋਇਆ ਹੈ ਜਿਥੇ ਡਾਕਟਰਾਂ ਲਈ ਇਹ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਵਾਲੀਆਂ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋ ਵੱਖ-ਵੱਖ ਹਸਪਤਾਲਾਂ ਅਤੇ ਘਰਾਂ ਦੇ ਨਜ਼ਦੀਕ ਹਸਪਤਾਲਾਂ ਅਤੇ ਵੱਡੇ ਸ਼ਹਿਰਾਂ ਵਿੱਚ ਕਈ ਡਾਕਟਰਾਂ ਵੱਲੋਂ ਜਿੱਥੇ ਆਪਣੀ ਪੋਸਟਿੰਗ ਕਰਵਾਈ ਗਈ ਸੀ।

ਉਥੇ ਹੀ ਹੁਣ ਇਨ੍ਹਾਂ ਸਾਰੇ ਡਾਕਟਰਾਂ ਦੀ ਉਸ ਪੋਸਟਿੰਗ ਅਤੇ ਡੈਪੂਟੇਸ਼ਨ ਨੂੰ ਰੱਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਕਿਉਂਕਿ ਬਹੁਤ ਸਾਰੇ ਡਾਕਟਰਾਂ ਵੱਲੋਂ ਜਿਥੇ ਛੋਟੇ ਸ਼ਹਿਰਾਂ ਅਤੇ ਆਪਣੇ ਘਰਾਂ ਦੇ ਨਜ਼ਦੀਕੀ ਡਿਸਪੈਂਸਰੀਆਂ ਵਿਚ ਸਿਫਾਰਸ਼ਾਂ ਪਵਾ ਕੇ ਆਪਣੀ ਪੋਸਟਿੰਗ ਕਰਵਾਈ ਗਈ ਸੀ। ਜਿਸ ਕਾਰਨ ਵੱਡੇ ਸ਼ਹਿਰਾਂ ਅਤੇ ਹਸਪਤਾਲਾਂ ਦੇ ਵਿੱਚ ਕਈ ਪੋਸਟ ਖਾਲੀ ਹੋਣ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਲਈ ਸਰਕਾਰ ਵੱਲੋਂ ਉਨ੍ਹਾਂ ਖਾਲੀ ਅਹੁਦਿਆਂ ਨੂੰ ਭਰਨ ਦਾ ਕੰਮ ਕੀਤਾ ਜਾ ਰਿਹਾ ਹੈ। ਹੁਣ ਸਾਰੇ ਖਾਲੀ ਅਹੁਦਿਆਂ ਨੂੰ ਭਰਿਆ ਜਾਵੇਗਾ ਅਤੇ ਕਈ ਡਾਕਟਰ ਪਤੀ-ਪਤਨੀ ਅਜਿਹੇ ਵੀ ਹੁੰਦੇ ਹਨ ਜੋ ਆਪਣੇ ਘਰਾਂ ਦੇ ਨਜ਼ਦੀਕੀ ਡਿਸਪੈਂਸਰੀਆਂ ਵਿਚ ਕੰਮ ਕਰਦੇ ਹਨ ਜਿੱਥੇ ਬਹੁਤ ਘੱਟ ਮਰੀਜ਼ ਆਉਂਦੇ ਹਨ। ਉੱਥੇ ਹੀ ਹੁਣ ਉਨ੍ਹਾਂ ਸਭ ਨੂੰ ਖਾਲੀ ਅਹੁਦਿਆਂ ਤੇ ਭੇਜ ਦਿੱਤਾ ਜਾਵੇਗਾ। ਇਸ ਬਾਰੇ ਜਾਣਕਾਰੀ ਸਿਹਤ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੀ ਗਈ ਹੈ।