ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਲਕੇ ਮੰਗਲਵਾਰ ਨੂੰ ਲੰਬੇ ਸਮੇਂ ਲਈ ਬਿਜਲੀ ਬੰਦ ਰਹਿਣ ਦੀ ਸੰਭਾਵਨਾ ਹੈ। ਪੰਜਾਬ ਰਾਜ ਪਾਵਰਕਾਮ ਵੱਲੋਂ ਜ਼ਰੂਰੀ ਮੁਰੰਮਤ ਅਤੇ ਮੇਨਟੀਨੈਂਸ ਦੇ ਕੰਮਾਂ ਕਾਰਨ ਕਈ ਥਾਵਾਂ ‘ਤੇ ਬਿਜਲੀ ਸਪਲਾਈ ਰੋਕੀ ਜਾਵੇਗੀ। ਇਸ ਸਬੰਧੀ ਸਬੰਧਤ ਸ਼ਹਿਰਾਂ ਅਤੇ ਇਲਾਕਿਆਂ ਵਿੱਚ ਅਗਾਊਂ ਸੂਚਨਾ ਜਾਰੀ ਕਰ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।
ਨੂਰਪੁਰਬੇਦੀ ਦੇ ਇਨ੍ਹਾਂ ਪਿੰਡਾਂ ਵਿੱਚ ਰਹੇਗੀ ਬਿਜਲੀ ਬੰਦ
ਨੂਰਪੁਰਬੇਦੀ ਵਿੱਚ ਵਧੀਕ ਸਹਾਇਕ ਇੰਜੀਨੀਅਰ ਪੰਜਾਬ ਰਾਜ ਪਾਵਰਕਾਮ ਲਿਮਿਟਿਡ, ਉੱਪ ਦਫ਼ਤਰ ਤਖ਼ਤਗੜ੍ਹ ਕੁਲਵਿੰਦਰ ਸਿੰਘ ਵੱਲੋਂ ਜਾਰੀ ਜਾਣਕਾਰੀ ਅਨੁਸਾਰ 11 ਕੇ.ਵੀ. ਝਾਂਡੀਆਂ ਫੀਡਰ ਹੇਠ ਆਉਂਦੇ ਕਈ ਪਿੰਡਾਂ ਵਿੱਚ ਬਿਜਲੀ ਲਾਈਨਾਂ ਦੀ ਮੁਰੰਮਤ ਅਤੇ ਦਰੱਖ਼ਤਾਂ ਦੀ ਕਟਾਈ ਦੇ ਕੰਮ ਕੀਤੇ ਜਾਣਗੇ।
ਇਸ ਦੌਰਾਨ ਧਮਾਣਾ, ਗਰੇਵਾਲ, ਨੋਧੇਮਾਜਰਾ, ਨੀਲੀ ਰਾਜਗਿਰੀ, ਗੋਲੂਮਾਜਰਾ, ਜਟਵਾੜ, ਝਾਂਡੀਆਂ ਕਲਾਂ, ਝਾਂਡੀਆਂ ਖੁਰਦ, ਟਿੱਬਾ ਨੰਗਲ, ਬਾਲੇਵਾਲ ਅਤੇ ਬਾਹਮਣ ਮਾਜਰਾ ਆਦਿ ਪਿੰਡਾਂ ਦੀ ਬਿਜਲੀ ਸਪਲਾਈ 3 ਫਰਵਰੀ (ਮੰਗਲਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।
ਕੰਮ ਦੀ ਪ੍ਰਗਤੀ ਦੇ ਅਨੁਸਾਰ ਬਿਜਲੀ ਬੰਦ ਰਹਿਣ ਦਾ ਸਮਾਂ ਘੱਟ ਜਾਂ ਵੱਧ ਵੀ ਹੋ ਸਕਦਾ ਹੈ, ਇਸ ਲਈ ਖਪਤਕਾਰਾਂ ਨੂੰ ਆਪਣਾ ਬਦਲਵਾਂ ਪ੍ਰਬੰਧ ਪਹਿਲਾਂ ਹੀ ਕਰਨ ਦੀ ਅਪੀਲ ਕੀਤੀ ਗਈ ਹੈ।
ਤਰਨਤਾਰਨ ਵਿੱਚ ਵੀ ਕਈ ਦਿਨ ਪਾਵਰ ਕੱਟ
ਤਰਨਤਾਰਨ ਵਿੱਚ 132 ਕੇ.ਵੀ. ਸਬ-ਸਟੇਸ਼ਨ ਤੋਂ ਚੱਲਦੇ 11 ਕੇ.ਵੀ. ਸਿਟੀ-1 ਅਤੇ ਸਿਟੀ-6 ਫੀਡਰਾਂ ਦੀ ਬਿਜਲੀ ਸਪਲਾਈ ਬਾਈਫਰਕੇਸ਼ਨ ਦੇ ਕੰਮ ਕਾਰਨ 3 ਫਰਵਰੀ ਮੰਗਲਵਾਰ, 5 ਫਰਵਰੀ ਵੀਰਵਾਰ ਅਤੇ 7 ਫਰਵਰੀ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ।
ਇਸ ਕਾਰਨ ਮੁਹੱਲਾ ਭਾਗ ਸ਼ਾਹ, ਨਵਾਂ ਬਾਜ਼ਾਰ, ਤਹਿਸੀਲ ਬਾਜ਼ਾਰ, ਪੈਟਰੋਲ ਪੰਪ ਵਾਲੀ ਗਲੀ, ਇੰਦਰ ਸਿੰਘ ਵਾਲੀ ਗਲੀ ਸਰਹਾਲੀ ਰੋਡ, ਕਾਜ਼ੀਕੋਟ ਰੋਡ, ਛੋਟਾ ਕਾਜ਼ੀਕੋਟ, ਚੰਦਰ ਕਾਲੋਨੀ, ਮੁਹੱਲਾ ਜੱਸੇ ਵਾਲਾ, ਸਰਕੂਲਰ ਰੋਡ, ਪਾਰਕ ਐਵਿਨਿਊ, ਜੈ ਦੀਪ ਐਵਿਨਿਊ, ਸ੍ਰੀ ਗੁਰੂ ਅਰਜਨ ਦੇਵ ਕਾਲੋਨੀ ਨੂਰਦੀ ਰੋਡ, ਪਲਾਸੌਰ ਰੋਡ ਅਤੇ ਮੁਹੱਲਾ ਟਾਂਕ ਛੱਤਰੀ ਸਮੇਤ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।
ਇਹ ਜਾਣਕਾਰੀ ਇੰਜੀਨੀਅਰ ਨਰਿੰਦਰ ਸਿੰਘ, ਉੱਪ ਮੰਡਲ ਪਾਵਰਕਾਮ ਸ਼ਹਿਰੀ ਤਰਨਤਾਰਨ ਅਤੇ ਜੇ.ਈ. ਮਨਜੀਤ ਸਿੰਘ ਵੱਲੋਂ ਸਾਂਝੀ ਕੀਤੀ ਗਈ ਹੈ।






