ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੱਲ੍ਹ ਛੁੱਟੀ ਦਾ ਐਲਾਨ

ਕੱਲ੍ਹ, 20 ਅਗਸਤ 2026 ਨੂੰ ਪੰਜਾਬ ਦੇ ਤਿੰਨ ਜ਼ਿਲ੍ਹਿਆਂ—ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ—ਵਿੱਚ ਸਥਾਨਕ ਛੁੱਟੀ ਰਹੇਗੀ। ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।

ਸੰਗਰੂਰ ਵਿੱਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਅਨੁਸਾਰ 20 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਸ ਦੇ ਨਾਲ ਹੀ ਸਰਕਾਰੀ, ਗੈਰ-ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਸਮੇਤ ਸਾਰੇ ਵਿਦਿਅਕ ਅਦਾਰਿਆਂ ਵਿੱਚ ਵੀ ਛੁੱਟੀ ਰਹੇਗੀ।

ਇਸੇ ਤਰ੍ਹਾਂ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ (ਆਈ.ਏ.ਐਸ.) ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ, ਵੀਰਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਤੇ ਨਿੱਜੀ ਵਿਦਿਅਕ ਸੰਸਥਾਵਾਂ ਵੀ ਇਸ ਦਿਨ ਬੰਦ ਰਹਿਣਗੀਆਂ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਛੁੱਟੀ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਅਤੇ ਸਤਿਕਾਰ ਭੇਟ ਕਰਨ ਦੇ ਉਦੇਸ਼ ਨਾਲ ਐਲਾਨੀ ਗਈ ਹੈ।