ਪੰਜਾਬ ਦੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ

ਜਲੰਧਰ ਜ਼ਿਲ੍ਹੇ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼੍ਰੀ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਦੇ ਮੱਦੇਨਜ਼ਰ 25 ਸਤੰਬਰ, ਦਿਨ ਸ਼ੁੱਕਰਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸ਼੍ਰੀ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਨਾਲ ਲੋਕਾਂ ਦੀ ਡੂੰਘੀ ਆਸਥਾ ਜੁੜੀ ਹੋਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਜਲੰਧਰ ਜ਼ਿਲ੍ਹੇ ਵਿੱਚ ਇਹ ਸਥਾਨਕ ਛੁੱਟੀ ਐਲਾਨੀ ਗਈ ਹੈ।

ਹੁਕਮਾਂ ਮੁਤਾਬਕ 25 ਸਤੰਬਰ ਨੂੰ ਪੰਜਾਬ ਸਰਕਾਰ ਦੇ ਦਫ਼ਤਰਾਂ ਤੋਂ ਇਲਾਵਾ ਕਾਰਪੋਰੇਸ਼ਨਾਂ, ਬੋਰਡਾਂ, ਵਿਦਿਅਕ ਸੰਸਥਾਵਾਂ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।