ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਦੀ ਕਾਲ, ਵੱਡੀ ਭੀੜ ਹੋਈ ਇਕੱਠੀ…

ਪੰਜਾਬ ਦੇ ਫਿਰੋਜ਼ਪੁਰ ਸ਼ਹਿਰ ਵਿੱਚ ਆਰਐਸਐਸ ਦੇ ਸੀਨੀਅਰ ਵਰਕਰ ਬਲਦੇਵ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹਤਿਆ ਕਰ ਦਿੱਤੀ ਗਈ। ਘਟਨਾ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਉਸਦੀ ਲਾਸ਼ ਦੇ ਪੋਸਟਮਾਰਟਮ ਲਈ ਲਿਜਾਣ ਸਮੇਂ ਭਾਰੀ ਭੀੜ ਇਕੱਠੀ ਹੋ ਗਈ।

ਇਸ ਕਤਲ ਨਾਲ ਫਿਰੋਜ਼ਪੁਰ ਵਿੱਚ ਰੋਸ ਦੀ ਲਹਿਰ ਦੌੜ ਪਈ ਹੈ। ਫਿਰੋਜ਼ਪੁਰ ਸਿਟੀ ਚੈਂਬਰ ਆਫ ਕਾਮਰਸ ਦੇ ਪ੍ਰਧਾਨ ਅਸ਼ਵਨੀ ਕੁਮਾਰ ਮਹਿਤਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ਵਨੀ ਗਰੋਵਰ, ਰਿੰਕਾ ਆਨੰਦ ਸਮੇਤ ਕਈ ਸਮਾਜਿਕ ਸੰਗਠਨਾਂ ਦੇ ਅਧਿਕਾਰੀਆਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸ਼ਹਿਰ ਨੂੰ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਜਾਵੇਗਾ।

ਉਨ੍ਹਾਂ ਦਾ ਕਹਿਣਾ ਹੈ ਕਿ ਫਿਰੋਜ਼ਪੁਰ ਵਿੱਚ ਗੁੰਡਾਗਰਦੀ ਅਤੇ ਹਿੰਸਕ ਘਟਨਾਵਾਂ ਹੱਦ ਤੋਂ ਵੱਧ ਚੁੱਕੀਆਂ ਹਨ, ਜਿਸ ਕਾਰਨ ਲੋਕ ਡਰ ਦੇ ਮਾਹੌਲ ਵਿੱਚ ਜੀ ਰਹੇ ਹਨ। ਕਾਰੋਬਾਰੀਆਂ, ਛੋਟੇ-ਵੱਡੇ ਵਪਾਰੀਆਂ ਅਤੇ ਸ਼ਹਿਰ ਦੇ ਨਿਵਾਸੀਆਂ ਨੇ ਸਰਕਾਰ ਨੂੰ ਚੇਤਾਇਆ ਹੈ ਕਿ ਜੇ ਜਾਨ-ਮਾਲ ਦੀ ਸੁਰੱਖਿਆ ਨਾ ਯਕੀਨੀ ਬਣਾਈ ਗਈ ਤਾਂ ਫਿਰੋਜ਼ਪੁਰ ਬੰਦ ਦਾ ਐਲਾਨ ਕੀਤਾ ਜਾਵੇਗਾ, ਜਿਸ ਵਿੱਚ ਹਰ ਉਮਰ ਦਾ ਨਿਵਾਸੀ ਹਿੱਸਾ ਲਵੇਗਾ।