ਪੰਜਾਬ ਦੇ ਇਸ ਜ਼ਿਲ੍ਹੇ ”ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਬਠਿੰਡਾ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿੱਚ ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ 28 ਸਤੰਬਰ ਤੋਂ ਸ਼ੁਰੂ ਹੋਇਆ ਮੇਲਾ 29 ਸਤੰਬਰ ਤੱਕ ਚੱਲੇਗਾ। ਇਸ ਦੌਰਾਨ ਭੀੜ ਨੂੰ ਧਿਆਨ ਵਿੱਚ ਰੱਖਦਿਆਂ ਛੁੱਟੀ ਖ਼ਾਸ ਤੌਰ ‘ਤੇ ਪਿੰਡ ਮਾਈਸਰਖਾਨਾ ਦੇ ਸਰਕਾਰੀ ਐਲੀਮੈਂਟਰੀ ਸਕੂਲ, ਸੀਨੀਅਰ ਸੈਕੰਡਰੀ ਸਕੂਲ ਅਤੇ ਮਾਤਾ ਮਾਈਸਰਖਾਨਾ ਕਾਲਜ ਆਫ਼ ਐਜੂਕੇਸ਼ਨ (ਫਾਰ ਗਰਲਜ਼) ਵਿੱਚ ਰਹੇਗੀ। ਡੀ.ਸੀ. ਨੇ ਕਿਹਾ ਕਿ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਨਾਲ ਭਾਰੀ ਭੀੜ ਹੋ ਜਾਂਦੀ ਹੈ, ਇਸ ਲਈ ਸੁਰੱਖਿਆ ਕਾਰਨਾਂ ਕਰਕੇ ਇਹ ਫੈਸਲਾ ਲਿਆ ਗਿਆ ਹੈ।

ਸ਼ਰਾਬ ਦੇ ਠੇਕੇ ਤਿੰਨ ਦਿਨ ਬੰਦ

ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਆਪਣੇ ਅਧਿਕਾਰ ਵਰਤਦਿਆਂ 27 ਤੋਂ 29 ਸਤੰਬਰ ਤੱਕ ਪਿੰਡ ਮਾਈਸਰਖਾਨਾ ਦੀ ਹਦ ਵਿੱਚ ਸਾਰੇ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਇਸ ਸਮੇਂ ਦੌਰਾਨ ਨਾ ਤਾਂ ਸ਼ਰਾਬ ਵੇਚੀ ਜਾ ਸਕੇਗੀ ਅਤੇ ਨਾ ਹੀ ਭੰਡਾਰ ਰੱਖਿਆ ਜਾ ਸਕੇਗਾ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੇਲੇ ਵਿੱਚ ਸ਼ਰਾਬ ਜਾਂ ਨਸ਼ਿਆਂ ਦੀ ਵਰਤੋਂ ਨਾਲ ਮਾਹੌਲ ਖ਼ਰਾਬ ਹੋਣ ਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਖ਼ਤਰਾ ਹੈ। ਅਮਨ ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਹੀ ਇਹ ਪਾਬੰਦੀ ਲਗਾਈ ਗਈ ਹੈ।