BREAKING NEWS
Search

ਪੰਜਾਬ ਦੇ ਇਸ ਸਕੂਲ ਦਾ ਵਿਦਿਆਰਥੀ ਆਇਆ ਪੌਜੇਟਿਵ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਬਚਾਇਆ ਜਾ ਸਕੇ , ਅਤੇ ਇਸ ਕਰੋਨਾ ਦੀ ਤੀਜੀ ਲਹਿਰ ਨੂੰ ਆਉਣ ਤੋਂ ਰੋਕਿਆ ਜਾ ਸਕੇ। ਉੱਥੇ ਹੀ ਕਰੋਨਾ ਕੇਸਾਂ ਵਿਚ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ 2 ਅਗਸਤ ਤੋਂ ਮੁੜ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਸੀ ਤਾਂ ਜੋ ਬੱਚਿਆਂ ਨੂੰ ਮੁੜ ਸਕੂਲਾਂ ਵਿੱਚ ਪੜ੍ਹਾਈ ਕਰਵਾਈ ਜਾ ਸਕੇ। ਉੱਥੇ ਹੀ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਅਧਿਆਪਕਾਂ ਦਾ ਟੀਕਾਕਰਨ ਲਾਜ਼ਮੀ ਕਰ ਦਿੱਤਾ ਗਿਆ ਹੈ। ਉੱਥੇ ਹੀ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਲਾਗੂ ਕੀਤੇ ਗਏ ਹਨ।

ਪੰਜਾਬ ਦੇ ਇਸ ਸਕੂਲ ਦੇ ਵਿਦਿਆਰਥੀ ਕਰੋਨਾ ਪੀੜਤ ਹੋ ਗਏ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। 2 ਅਗਸਤ ਨੂੰ ਸਕੂਲ ਖੋਲ੍ਹੇ ਜਾਣ ਤੋਂ ਬਾਅਦ ਕਈ ਸਕੂਲਾਂ ਵਿਚ ਵਿਦਿਆਰਥੀਆਂ ਦੇ ਕਰੋਨਾ ਤੋਂ ਪ੍ਰਭਾਵਤ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੇ ਕੁਝ ਦਿਨਾਂ ਲਈ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ ਤਾਂ ਜੋ ਬਾਕੀ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਹੁਣ ਜਲੰਧਰ ਜ਼ਿਲ੍ਹੇ ਦੇ ਵਿਚ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਵਾਧਾ ਦਰਜ ਕੀਤਾ ਗਿਆ ਹੈ ਜਿਥੇ ਪਿੰਡ ਜੌਹਲ ਦੇ ਸਰਕਾਰੀ ਸਕੂਲ ਵਿੱਚ ਇਕ ਬੱਚਾ ਕਰੋਨਾ ਦੀ ਚਪੇਟ ਵਿਚ ਆ ਗਿਆ ਹੈ।

9 ਸਾਲਾ ਦਾ ਇਹ ਵਿਦਿਆਰਥੀ ਪਿੰਡ ਜੌਹਲ ਦੇ ਸਰਕਾਰੀ ਸਕੂਲ ਵਿੱਚ ਪੜ੍ਹਾਈ ਕਰ ਰਿਹਾ ਹੈ। ਇਸਤੋਂ ਇਲਾਵਾ ਜਲੰਧਰ ਜ਼ਿਲ੍ਹੇ ਵਿੱਚ ਹੋਰ ਮਰੀਜ਼ਾਂ ਦੇ ਵੀ ਕਰੋਨਾ ਸੰਕ੍ਰਮਿਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ ਜਿਨ੍ਹਾਂ ਵਿਚ ਜਲੰਧਰ ਕੈਂਟ,ਖੁਰਲਾ ਕਿੰਗਰਾ ,ਅਤੇ ਰਾਮਾਂ ਮੰਡੀ ਨਾਲ ਸਬੰਧਤ ਮਰੀਜ਼ ਹਨ। ਇਸ ਤੋਂ ਪਹਿਲਾਂ ਵੀ ਕਈ ਜ਼ਿਲ੍ਹਿਆਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕਰੋਨਾ ਪ੍ਰਭਾਵਿਤ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਉਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਟੀਕਾਕਰਣ ਜਾਰੀ ਰੱਖਿਆ ਜਾ ਰਿਹਾ ਹੈ।

ਜਿੱਥੇ ਜ਼ਿਲ੍ਹੇ ਦੇ ਸਾਰੇ ਟੀਕਾਕਰਨ ਕੇਂਦਰਾਂ ਵਿੱਚ 60 ਹਜ਼ਾਰ ਡੋਜ਼ ਕੋਵੀਸ਼ੀਲਡ ਵੈਕਸੀਨ ਦੀਆਂ ਵੀ ਪਹੁੰਚਾਈਆਂ ਗਈਆਂ ਹਨ। ਜੋ ਜਿਲੇ ਦੇ ਸਾਰੇ ਰਾਧਾ ਸੁਆਮੀ ਸਤਸੰਗ ਘਰਾਂ ਅਤੇ ਸਿਹਤ ਕੇਂਦਰਾਂ ਵਿੱਚ ਲਗਾਈਆਂ ਜਾ ਰਹੀਆਂ ਹਨ।