BREAKING NEWS
Search

ਪੰਜਾਬ ਦੇ ਇਸ ਸਾਬਕਾ ਵਿਧਾਇਕ ਦੀ ਹੋਈ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ ਜਿਸ ਕਾਰਨ ਸਰਕਾਰ ਦੀ ਚਰਚਾ ਹਰ ਪਾਸੇ ਹੋ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਦੇ ਨਾਲ ਜੁੜੀਆਂ ਹੋਈਆਂ ਵੀ ਬਹੁਤ ਸਾਰੀਆਂ ਖ਼ਬਰਾਂ ਆਏ ਦਿਨ ਸਾਹਮਣੇ ਆ ਰਹੀਆਂ ਹਨ। ਜਿੱਥੇ ਚੋਣਾਂ ਦੇ ਦੌਰਾਨ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਅਤੇ ਵਰਕਰਾਂ ਵੱਲੋਂ ਜਿੱਥੇ ਆਪਣੀਆਂ ਪਾਰਟੀਆਂ ਦਾ ਸਾਥ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਜਾਣ ਦੀ ਚਰਚਾ ਸਾਹਮਣੇ ਆ ਰਹੀ ਸੀ। ਉਥੇ ਹੀ ਹੁਣ ਕਈ ਪਾਰਟੀਆਂ ਨਾਲ ਜੁੜੀਆਂ ਹੋਈਆਂ ਸਖਸ਼ੀਅਤਾਂ ਅਤੇ ਸਾਬਕਾ ਵਿਧਾਇਕਾਂ ਨਾਲ ਜੁੜੀਆਂ ਹੋਈਆਂ ਵੀ ਕਈ ਖਬਰਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿਚ ਕੁਝ ਦੁਖਦਾਈ ਖਬਰਾਂ ਸ਼ਾਮਲ ਹੁੰਦੀਆਂ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਪੰਜਾਬ ਦੇ ਇਸ ਸਾਬਕਾ ਵਿਧਾਇਕ ਦੀ ਹੋਈ ਅਚਾਨਕ ਮੌਤ, ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਵਿਧਾਇਕ ਸੁਖਦੇਵ ਸਿੰਘ ਸੁਖਲੱਧੀ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸੋਗਮਈ ਖਬਰ ਦੇ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਦਿਹਾਂਤ ਅੱਜ ਅਚਾਨਕ ਹੀ ਹੋ ਗਿਆ ਹੈ ਜਿਸ ਬਾਰੇ ਅਜੇ ਕੋਈ ਪੁਖਤਾ ਜਾਣਕਾਰੀ ਹਾਸਲ ਨਹੀਂ ਹੋਈ। ਰਾਮਾ ਬਲਾਕ ਅਧੀਨ ਪੈਂਦੇ ਪਿੰਡ ਸੁਖਲੱਧੀ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕਰ ਦਿੱਤਾ ਗਿਆ।

ਸਾਬਕਾ ਵਿਧਾਇਕ ਸੁਖਦੇਵ ਸਿੰਘ ਸੁਖਲੱਧੀ ਵਿਧਾਨ ਸਭਾ ਹਲਕਾ ਪੱਕਾ ਕਲਾਂ ਰਾਖਵੇਂ ਤੋਂ 1977 ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਇਕ ਰਹਿ ਚੁੱਕੇ ਸਨ। ਜਿਥੇ ਵਖ ਵਖ ਰਾਜਨੀਤਿਕ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਦੇ ਪਿੰਡ ਦੇ ਅਕਾਲੀ ਆਗੂ ਗੁਰਬਾਗ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਇਸ ਸਾਬਕਾ ਵਿਧਾਇਕ ਦੇ ਸੰਸਕਾਰ ਮੌਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੋਈ ਸਰਕਾਰੀ ਸਨਮਾਨ ਇਸ ਸਾਬਕਾ ਆਗੂ ਦੇ ਦਿਹਾਤ ਉੱਪਰ ਨਹੀਂ ਦਿੱਤਾ ਗਿਆ।

ਜਿਸ ਨਾਲ ਪਿੰਡ ਵਾਸੀਆਂ ਨੂੰ ਕਾਫੀ ਠੇਸ ਪਹੁੰਚੀ ਹੈ। ਜਿੱਥੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਕਾਫੀ ਲੰਮਾ ਸਮਾਂ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਹਨ। ਉਥੇ ਹੀ ਉਨ੍ਹਾਂ ਵੱਲੋਂ ਉਨ੍ਹਾਂ ਦੇ ਦੇਹਾਂਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਗਿਆ ਹੈ।