ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੱਚਿਆ ਤਹਿਲਕਾ, ਪਰਾਲੀ ਸਾੜਨ ਦੇ 125 ਮਾਮਲੇ ਆਏ ਸਾਹਮਣੇ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਤੇਜਬੀਰ ਸਿੰਘ ਭੰਗੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਵਿੱਚ ਹੁਣ ਤੱਕ 125 ਪਰਾਲੀ ਸਾੜਨ ਦੇ ਕੇਸ ਦਰਜ ਹੋਏ ਹਨ, ਅਤੇ ਸਭ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨਸ਼ੀਲ ਹੈ, ਜਿਸ ਵਿੱਚ ਗੱਲਬਾਤ, ਸੈਮੀਨਾਰ ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ। ਤੇਜਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਪਿਛਲੇ ਸਾਲ 20 ਅਕਤੂਬਰ ਤੱਕ ਜਿੱਥੇ 300 ਮਾਮਲੇ ਦਰਜ ਹੋਏ ਸਨ, ਇਸ ਸਾਲ ਉਹਨਾਂ ਦੀ ਗਿਣਤੀ ਵਿੱਚ ਕਮੀ ਆਈ ਹੈ, ਜੋ ਇੱਕ ਸਕਾਰਾਤਮਕ ਸੰਕੇਤ ਹੈ।