BREAKING NEWS
Search

ਪੰਜਾਬ ਦੇ ਇਹਨਾਂ ਸਰਕਾਰੀ ਮੁਲਾਜ਼ਮਾਂ ਅਤੇ ਅਫਸਰਾਂ ਨੂੰ ਨਹੀਂ ਦੇਣਾ ਪਵੇਗਾ ਟੋਲ ਟੈਕਸ , ਜਾਰੀ ਹੋਇਆ ਨੋਟੀਫਿਕੇਸ਼ਨ

ਆਈ ਤਾਜਾ ਵੱਡੀ ਖਬਰ 

ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਅਫਸਰਾਂ ਨੂੰ ਦਿੱਤੀ ਗਈਵੱਡੀ ਰਾਹਤ, ਦਰਾਅਸਲ ਹੁਣ ਇਹਨਾਂ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਨੈਸ਼ਨਲ ਹਾਈਵੇ ‘ਤੇ ਨਹੀਂ ਦੇਣਾ ਪਵੇਗਾ ਟੋਲ ਟੈਕਸ। ਹੁਣ ਸਾਰੇ ਸਰਕਾਰੀ ਮੁਲਾਜ਼ਮ ਤੇ ਅਫਸਰ ਨੈਸ਼ਨਲ ਹਾਈਵੇ ਉੱਤੇ ਬਿਨ੍ਹਾਂ ਟੈਕ ਭਰੇ ਜਾ ਸਕਦੇ ਹਨ। ਜਾਣਕਾਰੀ ਮੁਤਾਬਿਕ ਹੁਣ ਸਰਕਾਰ ਵੱਲੋਂ ਆਪਣੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕਾਰਜਕਾਰੀ ਇੰਜੀਨੀਅਰ, ਐਸਡੀਓ, ਜੇਈ, ਪਟਵਾਰੀ, ਜ਼ਿਲ੍ਹਾ ਕੁਲੈਕਟਰ, ਡਿਪਟੀ ਕੁਲੈਕਟਰ ਜਲ ਸਰੋਤਾਂ ਨੂੰ ਨੈਸ਼ਨਲ ਹਾਈਵੇ ‘ਤੇ ਟੋਲ ਟੈਕਸ ਨਹੀਂ ਦੇਣਾ ਪਵੇਗਾ।

ਇਨ੍ਹਾਂ ਸਾਰੇ ਅਫ਼ਸਰਾਂ ਤੇ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਨੈਸ਼ਨਲ ਹਾਈਵੇਅ ‘ਤੇ ਹਰ ਤਰ੍ਹਾਂ ਦੇ ਟੋਲ ਟੈਕਸ ਤੋਂ ਛੋਟ ਦਿੱਤੀ ਗਈ ਹੈ। ਇਸ ਲਈ ਇਹ ਸਾਰੇ ਅਫ਼ਸਰਾਂ ਤੇ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਾਹਤ ਦਿੰਦੇ ਹੋਏ ਕਿਹਾ ਗਿਆ ਕਿ ਡਿਊਟੀ ਦੌਰਾਨ ਸਾਰੇ ਸਰਕਾਰੀ ਮੁਲਾਜ਼ਮ ਜਿਨ੍ਹਾਂ ਵਿੱਚ ਪਟਵਾਰੀ, ਐਸਡੀਓ, ਜੇਈ, ਕਾਰਜਕਾਰੀ ਇੰਜੀਨੀਅਰ, ਜ਼ਿਲ੍ਹਾ ਕੁਲੈਕਟਰ, ਡਿਪਟੀ ਕੁਲੈਕਟਰ ਸ਼ਾਮਿਲ ਨੇ ਉਹ ਹੁਣ ਕੋਈ ਟੋਲ ਟੈਕਸ ਨਹੀ ਭਰਨਗੇ।

ਦੱਸ ਦਈਏ ਕਿ ਜਲ ਸੰਸਾਧਨ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਬਾਰੇ ਹਰਿਆਣਾ ਦੇ ਪੰਚਕੂਲਾ ਸਥਿਤ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਖੇਤਰੀ ਦਫਤਰ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਨੇ ਆਪਣੇ ਪੱਤਰ ਵਿੱਚ ਉਨ੍ਹਾਂ ਮੁਲਾਜ਼ਮਾਂ ਦੀ ਸ਼੍ਰੇਣੀ ਬਾਰੇ ਜਾਣਕਾਰੀ ਦਿੱਤੀ ਹੈ ਜਿਨ੍ਹਾਂ ਨੂੰ ਛੋਟ ਦਿੱਤੀ ਗਈ ਹੈ।

ਇਸ ਖਰਬ ਤੋਂ ਬਾਅਦ ਸਰਕਾਰ ਦੇ ਇਸ ਫੈਸਲੇ ਦਾ ਸੁਆਗਤ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਸਰਕਾਰੀ ਮੁਲਾਜ਼ਮਾਂ ਅਤੇ ਅਫਸਰਾਂ ਵੱਲੋਂ ਸਰਕਾਰ ਦੇ ਫੈਸਲੇ ਦੀ ਸ਼ਲਾਘਾਂ ਕੀਤੀ ਗਈ। ਕਿਹਾ ਜਾ ਰਿਹਾ ਹੈ ਕਿ ਇਹ ਫੈਸਲਾ ਸਰਕਾਰੀ ਮੁਲਾਜ਼ਮਾਂ ਅਤੇ ਅਫਸਰਾਂ ਸਾਰਿਆ ਲਈ ਰਾਹਤ ਭਰਿਆ ਹੈ।