ਪੰਜਾਬ ਦੇ ਕੱਲ ਇਨ੍ਹਾਂ ਜ਼ਿਲ੍ਹਾ ‘ਚ ਸਕੂਲਾਂ ਦੀ ਛੁੱਟੀ, ਸਰਕਾਰ ਨੇ ਕੀਤਾ ਐਲਾਨ

ਪੰਜਾਬ ਭਰ ਵਿੱਚ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ, ਅਧਿਕਾਰੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਵੱਖ-ਵੱਖ ਥਾਵਾਂ ’ਤੇ ਪਰੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਦੇਸ਼ਭਗਤੀ ਨਾਲ ਜੁੜੀਆਂ ਗਤੀਵਿਧੀਆਂ ਕਰਵਾਈਆਂ ਗਈਆਂ।

ਆਜ਼ਾਦੀ ਦਿਵਸ ਸਮਾਗਮਾਂ ਲਈ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਕਈ ਦਿਨਾਂ ਤੋਂ ਰਿਹਰਸਲਾਂ ਕੀਤੀਆਂ ਜਾ ਰਹੀਆਂ ਸਨ। ਸਮਾਗਮਾਂ ਵਿੱਚ ਵਿਦਿਆਰਥੀਆਂ ਨੇ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ।

ਇਨ੍ਹਾਂ ਸਮਾਗਮਾਂ ਅਤੇ ਤਿਆਰੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਈ ਜ਼ਿਲ੍ਹਿਆਂ ਵਿੱਚ ਸੋਮਵਾਰ, 17 ਅਗਸਤ ਨੂੰ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।