BREAKING NEWS
Search

ਪੰਜਾਬ ਦੇ ਨੌਜਵਾਨ ਨੇ ਕਰਤਾ ਅਜਿਹਾ ਵੱਡਾ ਐਲਾਨ, ਸਾਰੇ ਪਾਸੇ ਹੋ ਗਈ ਚਰਚਾ- ਕਰਤੀ ਨਿਵੇਕਲੀ ਪਹਿਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪੰਜਾਬ ਵਿਚ ਬਦਲਾਅ ਲਿਆਉਣ ਦੀਆਂ ਕੋਸ਼ਿਸ਼ਾਂ ਵੀ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਹਨ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਵੀ ਆਮ ਆਦਮੀ ਪਾਰਟੀ ਵੱਲੋਂ ਕੀਤੀਆਂ ਜਾ ਰਹੀਆਂ ਹਨ ਅਤੇ ਇਕ ਮਹੀਨੇ ਦੇ ਅੰਦਰ ਕਾਫੀ ਬਦਲਾਅ ਕੀਤਾ ਗਿਆ ਹੈ। ਇਸ ਵਾਰ ਜਿੱਥੇ ਪੰਜਾਬ ਦੇ ਲੋਕਾਂ ਵੱਲੋਂ ਰਵਾਇਤੀ ਪਾਰਟੀਆਂ ਨੂੰ ਪਿੱਛੇ ਸੁੱਟ ਕੇ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਗਿਆ ਹੈ ਉੱਥੇ ਹੀ ਉਸ ਦਾ ਪੂਰਾ ਸਹਿਯੋਗ ਵੀ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਦੇ ਨੌਜਵਾਨਾਂ ਵੱਲੋਂ ਅਜਿਹਾ ਵੱਡਾ ਐਲਾਨ ਕੀਤਾ ਗਿਆ ਹੈ ਕਿ ਸਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਵਿੱਚ ਜਿੱਥੇ ਆਰਥਿਕ ਸਥਿਤੀ ਇਸ ਸਮੇਂ ਸਰਕਾਰ ਦੀ ਸਹੀ ਨਹੀਂ ਹੈ ਕਿਉਂਕਿ ਪਹਿਲੀਆਂ ਰਵਾਇਤੀ ਪਾਰਟੀਆਂ ਵੱਲੋਂ ਜਿੱਥੇ ਪੰਜਾਬ ਅੰਦਰ ਖ਼ਜ਼ਾਨਾ ਖਾਲੀ ਕੀਤਾ ਗਿਆ ਹੈ ਉਥੇ ਹੀ ਸੱਤਾ ਵਿਚ ਆਈ ਨਵੀ ਪਾਰਟੀ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ। ਜਿਸ ਨੂੰ ਦੇਖਦੇ ਹੋਏ ਹੁਣ ਜਿਲ੍ਹਾ ਸੰਗਰੂਰ ਦੇ ਇਕ ਨੌਜਵਾਨ ਵੱਲੋਂ ਸਰਕਾਰੀ ਖਜ਼ਾਨੇ ਨੂੰ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਜ਼ਿਲ੍ਹਾ ਸੰਗਰੂਰ ਦੇ ਪਿੰਡ ਰਾਏਧਰਾਣਾ ਦੇ ਰਹਿਣ ਵਾਲੇ ਇਕ ਅਗਾਂਹਵਧੂ ਸੋਚ ਵਾਲੇ ਕਿਸਾਨ ਨੌਜਵਾਨ ਮਨੀ ਕਲੇਰ ਦੀ ਨਿਵੇਕਲੀ ਪਹਿਲਕਦਮੀ ਨੂੰ ਦੇਖਦਿਆਂ ਹੋਇਆਂ ਉਹਨਾਂ ਦੀ ਸਾਰੇ ਪੰਜਾਬ ਦੇ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਜਿਸ ਵੱਲੋਂ ਐਲਾਨ ਕੀਤਾ ਗਿਆ ਹੈ ਭਗਵੰਤ ਮਾਨ ਸਰਕਾਰ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਵਾਸਤੇ ਉਨ੍ਹਾਂ ਵੱਲੋਂ ਪੰਜਾਬ ਨੂੰ ਕਰਜ਼ੇ ਤੋਂ ਮੁਕਤ ਕਰਾਉਣ ਅਤੇ ਆਮ ਆਦਮੀ ਪਾਰਟੀ ਸਰਕਾਰ ਦੇ ਖਜ਼ਾਨੇ ਨੂੰ ਭਰਨ ਵਾਸਤੇ ਉਨ੍ਹਾਂ ਵੱਲੋਂ ਹਰ ਸਾਲ ਇਕ ਲੱਖ ਰੁਪਏ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਵਿੱਚ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਇਸ ਤਰ੍ਹਾਂ ਹੀ ਇੱਕ ਪੁਲੀਸ ਮੁਲਾਜ਼ਮ ਵੱਲੋਂ ਵੀ ਪੰਜਾਬ ਸਰਕਾਰ ਦੀ ਮਦਦ ਕੀਤੇ ਜਾਣ ਵਾਸਤੇ ਆਪਣੀ ਤਨਖਾਹ ਵਿੱਚੋਂ ਹਰ ਮਹੀਨੇ ਦੋ ਹਜ਼ਾਰ ਰੁਪਏ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਮਨੀ ਕਲੇਰ ਨਾਮ ਦੇ ਨੌਜਵਾਨ ਵੱਲੋਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ ਅਤੇ ਦੱਸਿਆ ਗਿਆ ਕਿ ਜੇ ਪੰਜਾਬ ਦੇ ਲੋਕਾਂ ਵੱਲੋਂ ਭਗਵੰਤ ਮਾਨ ਦੀ ਸਰਕਾਰ ਨੂੰ ਅੱਗੇ ਲਿਆਂਦਾ ਗਿਆ ਹੈ ਤਾਂ ਉਸ ਦਾ ਸਾਥ ਦੇਣਾ ਵੀ ਪੰਜਾਬ ਦੇ ਲੋਕਾਂ ਦੀ ਜ਼ਿੰਮੇਵਾਰੀ ਬਣਦਾ ਹੈ।