BREAKING NEWS
Search

ਪੰਜਾਬ ਦੇ ਪਿੰਡਾਂ ਚ ਨਹੀਂ ਲਗਣ ਦੇਣਗੇ ਬਿਜਲੀ ਸਮਾਰਟ ਮੀਟਰ – ਇਹਨਾਂ ਵਲੋਂ ਹੋ ਗਿਆ ਐਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਬਦਲਾਅ ਲਿਆਉਣ ਲਈ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਉਥੇ ਹੀ ਸਰਕਾਰ ਵੱਲੋਂ ਨਵੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਜਿਸ ਕਾਰਨ ਹੁਣ ਕੁਝ ਵਿਰੋਧੀ ਵਿਧਾਇਕਾ ਵੱਲੋਂ ਵੀ ਉਨ੍ਹਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਰੋਜ਼ਾਨਾ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿੱਚ ਬਦਲਾਅ ਲਿਆਉਣ ਲਈ ਨਵੇਂ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ 300 ਯੂਨਿਟ ਬਿਜਲੀ ਮੁਫਤ ਮੁਹਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ। ਉਥੇ ਹੀ ਹੁਣ ਕੇਂਦਰ ਸਰਕਾਰ ਵੱਲੋਂ ਆਉਣ ਵਾਲੇ ਮਹੀਨਿਆਂ ਦੇ ਅੰਦਰ ਪ੍ਰੀ-ਪੇਡ ਮੀਟਰ ਲਗਵਾਉਣ ਦਾ ਅਦੇਸ਼ ਜਾਰੀ ਕੀਤਾ ਹੈ।

ਜਿਸ ਨੂੰ ਲੈ ਕੇ ਲੋਕਾਂ ਵੱਲੋਂ ਇਹ ਵੇਖਿਆ ਜਾ ਰਿਹਾ ਸੀ ਕਿ ਲੋਕਾਂ ਨੂੰ ਹੁਣ 300 ਯੂਨਿਟ ਬਿਜਲੀ ਨਹੀਂ ਮਿਲੇਗੀ। ਪੰਜਾਬ ਦੇ ਲੋਕਾਂ ਦੀ ਇਸ ਦੁਬਿਧਾ ਨੂੰ ਆਮ ਆਦਮੀ ਪਾਰਟੀ ਵੱਲੋਂ ਖਤਮ ਕਰ ਦਿੱਤਾ ਗਿਆ ਹੈ ਜਿਨ੍ਹਾਂ ਦੱਸਿਆ ਹੈ ਕਿ ਪ੍ਰੀ-ਪੇਡ ਮੀਟਰ ਲੱਗਣ ਤੇ ਵੀ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਦੀ ਮੁਫਤ ਬਿਜਲੀ ਮੁਹਈਆ ਕਰਵਾਈ ਜਾਵੇਗੀ। ਹੁਣ ਪੰਜਾਬ ਦੇ ਪਿੰਡਾਂ ਚ ਨਹੀਂ ਲੱਗਣ ਦੇਣਗੇ ਬਿਜਲੀ ਸਮਾਰਟ ਮੀਟਰ ਇਨ੍ਹਾਂ ਵੱਲੋਂ ਇਹ ਐਲਾਨ ਹੋ ਗਿਆ ਹੈ। ਹੁਣ ਸਾਹਮਣੇ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਲਗਾਏ ਜਾਣ ਵਾਲੇ ਮੀਟਰਾਂ ਦਾ ਉਹ ਪੰਜਾਬ ਦੇ ਪਿੰਡਾਂ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜਰਨਲ ਸਕੱਤਰ ਗੁਰਮੀਤ ਸਿੰਘ ਮਾਨ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਹੁਣ ਪੰਜਾਬ ਦੇ ਪਿੰਡਾਂ ਵਿੱਚ ਸਮਾਰਟ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਰਾ ਕੁਝ ਪ੍ਰਾਈਵੇਟ ਕੀਤਾ ਜਾ ਰਿਹਾ ਹੈ ਅਤੇ ਕਾਰਪੋਰੇਟ ਕੰਪਨੀਆਂ ਦੀਆਂ ਜੇਬਾਂ ਭਰਨ ਵਾਸਤੇ ਹੀ ਇਹ ਸਭ ਕੁਝ ਕੀਤਾ ਜਾ ਰਿਹਾ ਹੈ।

ਅਗਰ ਬਿਜਲੀ ਸੈਕਟਰ ਕਾਰਪੋਰੇਟ ਕੰਪਨੀਆਂ ਦੇ ਹੱਥਾਂ ਵਿੱਚ ਪੂਰੀ ਤਰਾਂ ਚਲਾ ਜਾਵੇਗਾ ਤਾਂ, ਬਿਜਲੀ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਬਹੁਤ ਖਤਰਨਾਕ ਹੈ ਜਿਸ ਵਿੱਚ ਇਹ ਆਦੇਸ਼ ਦਿੱਤੇ ਗਏ ਹਨ ਘਰੇਲੂ ਬਿਜਲੀ ਮੀਟਰਾਂ ਨੂੰ ਸਮਾਰਟ ਮੀਟਰ ਵਿੱਚ ਬਦਲਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਸਿਸਟਮ ਲਾਗੂ ਨਹੀਂ ਹੋਣਾ ਚਾਹੀਦਾ।