ਪੰਜਾਬ ਦੇ ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ

ਪੰਜਾਬੀ ਇੰਡਸਟਰੀ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਕਿ ਮਸ਼ਹੂਰ ਰੰਗਮੰਚ ਅਤੇ ਟੈਲੀਵਿਜ਼ਨ ਅਦਾਕਾਰ ਇੰਦਰਜੀਤ ਸਿੰਘ ਸਹਾਰਨ ਦਾ ਦੇਹਾਂਤ ਹੋ ਗਿਆ ਹੈ। ਉਹ 78 ਸਾਲ ਦੇ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਬੀਤੀ ਰਾਤ ਉਨ੍ਹਾਂ ਨੇ ਅੰਤਿਮ ਸਾਹ ਲਿਆ। ਅੱਜ ਅੰਮ੍ਰਿਤਸਰ ਵਿੱਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਫਿਲਮ ਅਤੇ ਰੰਗਮੰਚ ਨਾਲ ਜੁੜੇ ਕਈ ਮਸ਼ਹੂਰ ਕਲਾਕਾਰਾਂ ਨੇ ਉਨ੍ਹਾਂ ਦੇ ਨਿਧਨ ’ਤੇ ਗਹਿਰਾ ਦੁੱਖ ਪ੍ਰਗਟਾਇਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।