ਪੰਜਾਬੀ ਸੰਗੀਤ ਜਗਤ ਤੋਂ ਇਸ ਵਕਤ ਦੀ ਬਹੁਤ ਹੀ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਉਸਤਾਦ ਅਤੇ ਸੰਗੀਤ ਦੇ ਮਹਾਨ ਗੁਰੂ ਪੂਰਨ ਸ਼ਾਹਕੋਟੀ ਜੀ ਦਾ ਦੇਹਾਂਤ ਹੋ ਗਿਆ ਹੈ। ਇਸ ਖ਼ਬਰ ਨਾਲ ਪੂਰੇ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਉਸਤਾਦ ਪੂਰਨ ਸ਼ਾਹਕੋਟੀ ਜੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਨਾਜ਼ੁਕ ਬਣੀ ਹੋਈ ਸੀ। ਆਖ਼ਿਰਕਾਰ ਉਹ ਜ਼ਿੰਦਗੀ ਦੀ ਲੜਾਈ ਹਾਰ ਗਏ।
ਉਸਤਾਦ ਪੂਰਨ ਸ਼ਾਹਕੋਟੀ ਜੀ ਦੇ ਦੇਹਾਂਤ ਨਾਲ ਪ੍ਰਸਿੱਧ ਗਾਇਕ ਮਾਸਟਰ ਸਲੀਮ ਨੂੰ ਵੱਡਾ ਸਦਮਾ ਲੱਗਾ ਹੈ। ਮਾਸਟਰ ਸਲੀਮ ਨੇ ਆਪਣੇ ਉਸਤਾਦ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਸਿਰਫ਼ ਇੱਕ ਗੁਰੂ ਨਹੀਂ, ਸਗੋਂ ਇੱਕ ਪਿਤਾ ਵਰਗਾ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਸੰਗੀਤ ਦੀ ਸਹੀ ਰਹਿ ਦਿਖਾਈ।
ਉਸਤਾਦ ਪੂਰਨ ਸ਼ਾਹਕੋਟੀ ਜੀ ਨੇ ਪੰਜਾਬੀ ਸੰਗੀਤ ਨੂੰ ਅਣਗਿਣਤ ਸ਼ਾਗਿਰਦ ਦਿੱਤੇ ਅਤੇ ਆਪਣੀ ਕਲਾ ਨਾਲ ਸੰਗੀਤ ਜਗਤ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਦੇ ਚਲੇ ਜਾਣ ਨਾਲ ਪੰਜਾਬੀ ਸੰਗੀਤ ਨੂੰ ਨਾ ਭਰਨ ਯੋਗ ਘਾਟਾ ਪਿਆ ਹੈ।
ਪੰਜਾਬੀ ਸੰਗੀਤ ਜਗਤ ਦੀਆਂ ਵੱਡੀਆਂ ਹਸਤੀਆਂ ਵੱਲੋਂ ਵੀ ਉਸਤਾਦ ਪੂਰਨ ਸ਼ਾਹਕੋਟੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ।
ਰੱਬ ਅੱਗੇ ਅਰਦਾਸ ਹੈ ਕਿ ਉਹ ਮਰਹੂਮ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਪਾਰ ਦੁੱਖ ਸਹਿਣ ਦੀ ਤਾਕਤ ਦੇਣ।





