ਪੰਜਾਬ ਦੇ ਮੌਸਮ ਨੂੰ ਲੈ ਕੇ ਹੋਈ ਨਵੀਂ ਭਵਿੱਖਬਾਣੀ, ਇਸ ਤਾਰੀਖ਼ ਨੂੰ ਪਵੇਗਾ ਭਾਰੀ ਮੀਂਹ

ਪੰਜਾਬ ਵਿੱਚ ਮੌਸਮ ਸੰਬੰਧੀ ਇਕ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਲਈ ਕਿਸੇ ਕਿਸਮ ਦਾ ਕੋਈ ਚੇਤਾਵਨੀ ਜਾਂ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, 3 ਅਗਸਤ ਲਈ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦਾ ਔਸਤ ਤਾਪਮਾਨ 1.7 ਡਿਗਰੀ ਘਟ ਗਿਆ ਹੈ, ਜੋ ਆਮ ਤਾਪਮਾਨ ਨਾਲੋਂ 3.8 ਡਿਗਰੀ ਘੱਟ ਰਿਕਾਰਡ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ 38 ਡਿਗਰੀ ਸੈਲਸੀਅਸ ਤਾਪਮਾਨ ਮਾਪਿਆ ਗਿਆ, ਜਦਕਿ ਪਟਿਆਲਾ ਵਿੱਚ 32.4 ਮਿਲੀਮੀਟਰ ਮੀਂਹ ਪਿਆ – ਜੋ ਕਿ ਸਭ ਤੋਂ ਵੱਧ ਰਿਕਾਰਡ ਹੋਈ ਬਾਰਿਸ਼ ਹੈ।

ਅੱਜ ਸਵੇਰ ਤੋਂ ਪੰਜਾਬ ਦੇ ਵੱਡੇ ਹਿੱਸੇ ਵਿੱਚ ਬੱਦਲ ਛਾਏ ਰਹੇ ਅਤੇ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਵੀ ਹੋਈ।

ਕਿਹੜੇ ਜ਼ਿਲ੍ਹਿਆਂ ਵਿੱਚ ਕਿੰਨੀ ਬਾਰਿਸ਼ ਦੀ ਸੰਭਾਵਨਾ ਹੈ?

  • ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ: ਇਨ੍ਹਾਂ ਜ਼ਿਲ੍ਹਿਆਂ ਦੇ 50 ਤੋਂ 75% ਹਿੱਸੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

  • ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਬਰਨਾਲਾ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਮਾਨਸਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ, ਸੰਗਰੂਰ, ਪਟਿਆਲਾ: ਇਨ੍ਹਾਂ ਜ਼ਿਲ੍ਹਿਆਂ ਵਿੱਚ 25 ਤੋਂ 50% ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

  • ਫਿਰੋਜ਼ਪੁਰ, ਮੋਗਾ, ਫਰੀਦਕੋਟ, ਅੰਮ੍ਰਿਤਸਰ, ਤਰਨਤਾਰਨ: ਇੱਥੇ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।