ਪੰਜਾਬ ਦੇ ਮੌਸਮ ਨੂੰ ਲੈ ਕੇ 5 ਦਿਨਾਂ ਦੀ ਵੱਡੀ ਭਵਿੱਖਬਾਣੀ

ਜਲੰਧਰ – ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਨੁਮਾਨ ਅਨੁਸਾਰ ਅੱਜ ਰਾਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ, ਲੁਧਿਆਣਾ ਅਤੇ ਰੂਪਨਗਰ ਲਈ ਚੇਤਾਵਨੀ ਜਾਰੀ ਕੀਤੀ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਚਮਕਣ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

25 ਅਗਸਤ ਨੂੰ ਮੁਕਤਸਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਬਠਿੰਡਾ ਸਮੇਤ ਦੱਖਣੀ ਹਿੱਸੇ ਵਿੱਚ ਦਰਮਿਆਨੇ ਦਰਜੇ ਦੀ ਬਾਰਿਸ਼ ਹੋ ਸਕਦੀ ਹੈ, ਜਦਕਿ 26 ਅਗਸਤ ਨੂੰ ਉੱਤਰੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਕਪੂਰਥਲਾ ਵਿੱਚ ਵੱਧ ਮੀਂਹ ਪੈਣ ਦੇ ਆਸਾਰ ਹਨ। ਹੋਰ ਇਲਾਕਿਆਂ ਵਿੱਚ ਵੀ ਕਈ ਥਾਵਾਂ ‘ਤੇ ਛਿਟਪੁਟ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਇਸ ਤੋਂ ਇਲਾਵਾ, 27 ਤੇ 28 ਅਗਸਤ ਨੂੰ ਜ਼ਿਆਦਾਤਰ ਪੰਜਾਬ ਵਿੱਚ ਮੀਂਹ ਘੱਟ ਰਹੇਗਾ। ਕੇਵਲ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਇਕੇ-ਦੁਕੇ ਥਾਵਾਂ ‘ਤੇ ਹੀ ਬਾਰਿਸ਼ ਹੋ ਸਕਦੀ ਹੈ।