BREAKING NEWS
Search

ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ, ਹੁਣ ਜਾਰੀ ਹੋਇਆ ਇਹ ਹੁਕਮ- ਸਮੇਂ ਨੂੰ ਲੈਕੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਗਰਮੀ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਵੱਲੋਂ ਕਈ ਕੰਮਾਂ ਵਿੱਚ ਲਗਾਤਾਰ ਬਦਲਾਅ ਕੀਤੇ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਵੀ ਪੰਜਾਬ ਵਿੱਚ ਜਿੱਥੇ ਬਿਜਲੀ ਦੀ ਕਿੱਲਤ ਨੂੰ ਦੂਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਰੋਜਾਨਾਂ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੀ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਕੀਤੀਆਂ ਜਾਣ ਵਾਲੀਆਂ ਛੁੱਟੀਆਂ ਨੂੰ 15 ਦਿਨਾਂ ਲਈ ਰੱਦ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਿਥੇ ਇਨਾਂ ਛੁੱਟੀਆਂ ਦੇ ਵਿੱਚ ਬੱਚਿਆਂ ਦੀਆਂ ਔਨ ਲਾਈਨ ਕਲਾਸਾਂ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਸਨ ਉੱਥੇ ਹੀ ਇਸ ਫੈਸਲੇ ਨੂੰ ਰੱਦ ਕਰਦੇ ਹੋਏ ਬੱਚਿਆਂ ਨੂੰ ਲਗਾਤਾਰ ਸਕੂਲ ਆਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਹੁਣ ਪੰਜਾਬ ਦੇ ਸਕੂਲਾਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਸਮੇਂ ਨੂੰ ਲੈ ਕੇ ਇਹ ਹੁਕਮ ਜਾਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਜਿਥੇ 16 ਮਈ ਤੋਂ ਆਨਲਾਈਨ ਕਲਾਸਾਂ ਲੈਣ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਵਿਦਿਆਰਥੀਆਂ ਦੀਆਂ ਸਕੂਲਾਂ ਵਿੱਚ ਕਲਾਸਾਂ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉੱਥੇ ਹੀ ਸਾਰੇ ਵਿਦਿਆਰਥੀਆਂ ਲਈ ਨਵੇਂ ਆਦੇਸ਼ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਵੱਲੋਂ ਇਹ ਫੈਸਲਾ ਵਿਦਿਆਰਥੀਆਂ ਮਾਪਿਆਂ ਅਤੇ ਅਧਿਆਪਕਾਂ ਦੇ ਕਹਿਣ ਉਪਰ ਹੀ ਲਿਆ ਗਿਆ ਹੈ।

ਕਿਉਂਕਿ ਕਰੋਨਾ ਦੇ ਦੌਰਾਨ ਵਿਚ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਚੁੱਕਾ ਹੈ। ਜਿੱਥੇ ਸਕੂਲਾਂ ਦੇ ਸਮੇਂ ਦੇ ਵਿਚ ਕਟੌਤੀ ਕੀਤੀ ਗਈ ਹੈ ਉਥੇ ਹੀ ਹੁਣ ਸਕੂਲ ਆਉਣ ਵਾਲੇ ਬੱਚਿਆਂ ਦੀ ਅਸੈਂਬਲੀ ਦੇ ਸਮੇਂ ਨੂੰ ਵੀ ਘੱਟ ਕੀਤੇ ਜਾਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਸਵੇਰ ਦੇ ਸਮੇਂ ਸਕੂਲਾਂ ਵਿੱਚ ਕਰਵਾਈਆਂ ਜਾਣ ਵਾਲੀਆਂ ਆਊਟ ਡੋਰ ਐਕਟੀਵਿਟੀਜ਼ ਵੀ ਸਵੇਰ ਦੇ ਸਮੇਂ ਹੀ ਕਰਵਾਈਆਂ ਜਾਣਗੀਆਂ। ਉਥੇ ਹੀ ਸਾਰੇ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਬੱਚਿਆਂ ਨੂੰ ਚਮੜੇ ਦੇ ਬੂਟਾਂ ਦੀ ਥਾਂ ਤੇ ਕੰਨਵੈਕਸ ਦੇ ਬੂਟ ਪਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਢਿੱਲੇ ਅਤੇ ਹਲਕੇ ਰੰਗ ਦੇ ਕੱਪੜੇ ਪਾਉਣ ਅਤੇ ਟਾਈ ਵੀ ਢਿੱਲੀ ਬੰਨਣ ਦੇ ਆਦੇਸ਼ ਜਾਰੀ ਕੀਤੇ ਹਨ।